Breaking News
Home / ਪੰਜਾਬ / ਪੰਜਾਬ ਵਿੱਚ ਵਧ ਰਿਹੈ ਭਾਜਪਾ ਦਾ ਪਰਿਵਾਰ : ਗਜੇਂਦਰ ਸ਼ੇਖਾਵਤ

ਪੰਜਾਬ ਵਿੱਚ ਵਧ ਰਿਹੈ ਭਾਜਪਾ ਦਾ ਪਰਿਵਾਰ : ਗਜੇਂਦਰ ਸ਼ੇਖਾਵਤ

ਅਸ਼ਵਨੀ ਸ਼ਰਮਾ ਨੇ ਕਿਹਾ : ਅਕਾਲੀ ਦਲ ਨਾਲ ਭਾਜਪਾ ਦਾ ਚੋਣ ਸਮਝੌਤਾ ਨਹੀਂ ਹੋਵੇਗਾ
ਅੰਮਿ੍ਰਤਸਰ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੰਮਿ੍ਰਤਸਰ ’ਚ ਕਿਹਾ ਕਿ ਪੰਜਾਬ ਵਿਚ ਭਾਜਪਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਤੇ ਲੋਕ ਭਾਜਪਾ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਿਚ ਲੋਕਾਂ ਦੀ ਵਧ ਰਹੀ ਆਮਦ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਭਾਜਪਾ ਜਿੱਤ ਪ੍ਰਾਪਤ ਕਰੇਗੀ। ਇਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਦੌਰਾਨ ਪੰਜਾਬ ’ਚ ਭਾਜਪਾ ਦੀ ਸਰਕਾਰ ਸਥਾਪਤ ਹੋਵੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਕਿ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਤੇ ਹੋਰ ਵੀ ਕਈ ਅਹਿਮ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਵਾਂਗ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਤੰਗ ਆ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨਾਲ ਭਾਜਪਾ ਦਾ ਹੁਣ ਕਿਸੇ ਵੀ ਤਰ੍ਹਾਂ ਦਾ ਚੋਣ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਸਿਰਫ਼ ਆਪਣੇ ਬਲਬੂਤੇ ’ਤੇ ਚੋਣਾ ਲੜਨ ਦੀ ਸਮੱਰਥਾ ਰੱਖਣ ਲੱਗੀ ਹੈ।

 

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …