Breaking News
Home / ਪੰਜਾਬ / ਕੇਂਦਰੀ ਮੰਤਰੀ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ’ਤੇ ਚੁੱਕੇ ਸਵਾਲ

ਕੇਂਦਰੀ ਮੰਤਰੀ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ’ਤੇ ਚੁੱਕੇ ਸਵਾਲ

ਕਿਹਾ : ਸ਼ੋ੍ਰਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਸੂਚੀ ਕੇਂਦਰ ਨੂੰ ਨਹੀਂ ਸੌਂਪੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੌਰੇ ’ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਕੋਈ ਸੂਚੀ ਹੀ ਨਹੀਂ ਸੌਂਪੀ। ਇਸ ਦੇ ਨਾਲ ਹੀ ਸ਼ੇਖਾਵਤ ਨੇ ਖੁਦ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਦਾ ਸਮਰਥਨ ਕਰਨ ਦੀ ਗੱਲ ਵੀ ਆਖੀ ਅਤੇ ਉਨ੍ਹਾਂ ਖੁਦ ਵੀ ਹਸਤਾਖਰ ਕੀਤੇ। ਉਨ੍ਹਾਂ ਜਲੰਧਰ ’ਚ ਇਕ ਪ੍ਰੋਗਰਾਮ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ’ਤੇ ਆਪਣਾ ਸਟੈਂਡ ਸਪੱਸ਼ਟ ਕੀਤਾ ਅਤੇ ਸ਼ੋ੍ਰਮਣੀ ਕਮੇਟੀ ’ਤੇ ਨਿਸ਼ਾਨਾ ਵੀ ਸਾਧਿਆ, ਜਦਕਿ ਪੰਜਾਬ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਰ-ਵਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ। ਧਿਆਨ ਰਹੇ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪੰਜਾਬ ਦੌਰੇ ’ਤੇ ਹਨ ਅਤੇ ਉਹ ਲਗਾਤਾਰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੱਗੇ ਹੋਏ ਹਨ ਅਤੇ ਵਿਰੋਧੀਆਂ ਨੂੰ ਆਏ ਦਿਨ ਭਾਜਪਾ ਵਿਚ ਸ਼ਾਮਲ ਕਰ ਰਹੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …