ਕੈਬਨਿਟ ਮੀਟਿੰਗ ਦੌਰਾਨ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵੀ ਕੀਤਾ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ’ਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। 3 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਹੋਵੇਗੀ ਅਤੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਹੋਵੇਗੀ ਜਦਕਿ ਭਗਵੰਤ ਮਾਨ ਸਰਕਾਰ ਆਪਣਾ ਫੁੱਲ ਬਜਟ 10 ਮਾਰਚ ਨੂੰ ਪੇਸ਼ ਕਰੇਗੀ ਅਤੇ 11 ਮਾਰਚ ਨੂੰ ਬਜਟ ’ਤੇ ਬਹਿਸ ਹੋਵੇਗੀ। ਜੀ-20 ਸੰਮੇਲਨ ਕਾਰਨ 7-8 ਦਿਨ ਦੀ ਬਜਟ ਸੈਸ਼ਨ ਨੂੰ ਬਰੇਕ ਦੇਣ ਤੋਂ ਬਾਅਦ 22 ਮਾਰਚ ਤੋਂ ਬਜਟ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ। ਉਧਰ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਸੂਬੇ ’ਚ 14, 417 ਕਰਮਚਾਰੀਆਂ ਨੂੰ ਪੱਕਾ ਕਰਨ ਵਾਲੇ ਏਜੰਡੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਮੀਟਿੰਗ ਦੌਰਾਨ ਫੂਡ ਗ੍ਰੇਨ ਪਾਲਿਸੀ ਅਤੇ ਵਾਟਰ ਟੂਰਿਜ਼ਮ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਸਰਕਾਰੀ ਹੈਲੀਕਾਪਟਰ ਦੇ ਪਾਇਲਟ ਦੇ ਕਾਰਜਕਾਲ ਨੂੰ 3 ਸਾਲ ਵਧਾਉਣ, ਟਰਾਂਸਪੋਰਟ ਪਾਲਿਸੀ , ਲੇਬਰ ਪਾਲਿਸੀ ਅਤੇ ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਰਿਹਾਈ ਦੇ ਮੁੱਦੇ ਵੀ ਅੱਜ ਦੀ ਮੀਟਿੰਗ ਦੌਰਾਨ ਵਿਚਾਰੇ ਗਏ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …