ਕਿਹਾ : ਵਿਸ਼ਵ ਸ਼ਾਂਤੀ ਲਈ ਮਹਿਲਾਵਾਂ ਦਾ ਸਸ਼ਕਤੀਕਰਨ ਜ਼ਰੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਬੂ ਧਾਬੀ ’ਚ ਹੋ ਰਹੇ ਦੋ ਦਿਨਾਂ ਮਹਿਲਾ ਵਿਸ਼ਵ ਸੰਮੇਲਨ 2023 ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਡੀਓ ਕਾਨਫਰੰਸਿੰਗ ਜਰੀਏ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਿਸ਼ਵ ਵਿਚ ਸ਼ਾਂਤੀ, ਸਮਾਜਿਕ ਸ਼ਮੂਲੀਅਤ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਮਹਿਲਾਵਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ। ਮਹਿਲਾ ਸਸ਼ਕਤੀਕਰਨ ਹੀ ਵਿਸ਼ਵ ਸ਼ਾਂਤੀ ਲਈ ਇਕ ਅਹਿਮ ਅਤੇ ਮਜ਼ਬੂਤ ਰਸਤਾ ਹੈ। ਉਨ੍ਹਾਂ ਇਸ ਮਹੱਤਵਪੂਰਨ ਸਿਖ਼ਰ ਸੰਮੇਲਨ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਲਈ ਮਹਾਰਾਣੀ ਸ਼ੇਖ਼ਾ ਫ਼ਾਤਿਮਾ ਬਿੰਤ ਮੁਬਾਰਕ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਮੀਰਾਤ ਦੀਆਂ ਔਰਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਿਸ਼ਵ ਪੱਧਰ ’ਤੇ ਯੂ.ਏ.ਈ. ਦੀ ਨੁਮਾਇੰਦਗੀ ਕਰ ਰਹੀਆਂ ਹਨ, ਪ੍ਰਮੁੱਖ ਅਹੁਦਿਆਂ ’ਤੇ ਬਿਰਾਜਮਾਨ ਹਨ ਅਤੇ ਆਪਣੇ ਦੇਸ਼ ਨੂੰ ਮਾਣ ਮਹਿਸੂਸ ਕਰਵਾ ਰਹੀਆਂ ਹਨ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …