Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਬਿਲਡਰ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਬਿਲਡਰ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ

ਬਿਲਡਰ ’ਤੇ ਗਲਤ ਨਕਸ਼ੇ ਪਾਸ ਕਰਵਾਉਣ ਦਾ ਲੱਗਿਆ ਹੈ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਇਕ ਬਿਲਡਰ ਨੂੰ ਖਰੜ ਤੋਂ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਬਿਲਡਰ ਦੀ ਪਹਿਚਾਣ ਅੰਬਿਕਾ ਗਰੁੱਪ ਦੇ ਐਮ ਡੀ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਜਿਸ ਦੇ ਮੋਹਾਲੀ ਅਤੇ ਖਰੜ ’ਚ ਕਈ ਪ੍ਰੋਜੈਕਟ ਚੱਲ ਰਹੇ ਹਨ ਅਤੇ ਉਸ ਨੂੰ ਕਲੋਨੀਆ ਦੇ ਨਾਜਾਇਜ਼ ਨਕਸ਼ੇ ਪਾਸ ਕਰਵਾਉਣ ਦੇ ਆਰੋਪ ਵਿਚ ਗਿ੍ਰਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਪ੍ਰਵੀਨ ਕੁਮਾਰ ਖਿਲਾਫ਼ ਇਹ ਕਾਰਵਾਈ ਕੀਤੀ ਹੈ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਖਰੜ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਸਮੇਂ ਹੋਏ ਵਿਕਾਸ ਕਾਰਜਾਂ ਵਿਚ ਵੀ ਕਈ ਖਾਮੀਆਂ ਪਾਈਆਂ ਗਈਆ ਸਨ। ਗਿ੍ਰਫਤਾਰ ਕੀਤੇ ਗਏ ਬਿਲਡਰ ਪ੍ਰਵੀਨ ਕੁਮਾਰ ਦਾ ਚਰਨਜੀਤ ਚੰਨੀ ਨਾਲ ਪੁਰਾਣਾ ਰਿਸ਼ਤਾ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਨੇ ਜਾਅਲੀ ਦਸਤਾਵੇਜਾਂ ਦੇ ਆਧਾਰ ’ਤੇ ਕਈ ਪ੍ਰੋਜੈਕਟ ਵੀ ਪਾਸ ਕਰਵਾਏ ਸਨ ਜਿਨ੍ਹਾਂ ਦੀ ਜਾਂਚ ਵੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …