ਸੁਖਬੀਰ ਬਾਦਲ ਬੋਲੇ : ਕੋਟਫੱਤਾ ਦੀ ਗਿ੍ਰਫਤਾਰੀ ਸਬੰਧੀ ਦੇਰ ਨਾਲ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਿ੍ਰਫਤਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਰਾਤ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਹ ਸਾਬਤ ਹੋਇਆ ਕਿ ਰਿਕਾਰਡਿੰਗ ਵਿੱਚ ਆਵਾਜ਼ ਵਿਧਾਇਕ ਦੀ ਹੀ ਸੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਬੁੱਧਵਾਰ ਰਾਤ ਨੂੰ ਸਪੱਸ਼ਟ ਕੀਤਾ ਕਿ ਬਠਿੰਡਾ ਦਿਹਾਤੀ ਦੇ ਵਿਧਾਇਕ ਨੂੰ ਗਿ੍ਰਫਤਾਰ ਕੀਤਾ ਜਾਣਾ ਚਾਹੀਦਾ ਹੈ। ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੇ ਗਏ ਸਬੂਤ (ਆਡੀਓ ਰਿਕਾਰਡਿੰਗ) ਸਬੰਧੀ ਸ਼ੱਕ ਦੂਰ ਹੋਣ ਤੋਂ ਬਾਅਦ ਹੀ ਮੁੱਖ ਮੰਤਰੀ ਨੇ ਵਿਧਾਇਕ ਨੂੰ ਗਿ੍ਰਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਹਰੀ ਝੰਡੀ ਦਿੱਤੀ ਹੈ। ਉਧਰ ਦੂਜੇ ਪਾਸੇ ਵਿਧਾਇਕ ਕੋਟਫੱਤਾ ਦੀ ਗਿ੍ਰਫਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਦੇਰ ਨਾਲ ਕੀਤਾ ਗਿਆ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਪਿਛਲੇ ਹਫਤੇ ਹੀ ਗਿ੍ਰਫਤਾਰ ਕੀਤਾ ਜਾਣਾ ਚਾਹੀਦਾ ਸੀ।