ਸਿਹਤ ਤੇ ਸਿੱਖਿਆ ’ਤੇ ਖਰਚ ਵਧਾਇਆ, ਬੁਢਾਪਾ ਪੈਨਸ਼ਨ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤੀ ਵਰ੍ਹੇ 2023-24 ਲਈ ਗਠਜੋੜ ਸਰਕਾਰ ਦਾ 1,83,950 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਇਸ ਸਰਕਾਰ ਦਾ ਚੌਥਾ ਬਜਟ ਹੈ। ਦੱਸਣਯੋਗ ਹੈ ਕਿ ਹਰਿਆਣਾ ’ਚ ਵਿੱਤ ਮੰਤਰਾਲਾ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੋਲ ਹੀ ਹੈ। ਪਿਛਲੇ ਸਾਲ ਬਜਟ 1,64,808 ਕਰੋੜ ਰੁਪਏ ਦਾ ਸੀ। ਹਰਿਆਣਾ ਸਰਕਾਰ ਨੇ ਇਸ ਸਾਲ ਇਸ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਪਰ ਸਿਹਤ ਅਤੇ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਨੂੰ 2500 ਤੋਂ ਵਧਾ ਕੇ 2750 ਰੁਪਏ ਕਰ ਦਿੱਤਾ ਹੈ। ਇਸ ਦੇ ਨਾਲ ਹੀ ਖੇਡ ਦੇ ਬਜਟ ਵਿੱਚ 11 ਫੀਸਦ ਦਾ ਵਾਧਾ ਕੀਤਾ ਹੈ। ਹਰਿਆਣਾ ਸਰਕਾਰ ਨੇ ਐਸਵਾਈਐਲ ਨਹਿਰ ਲਈ ਫਿਰ 101 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਅਤੇ ਨਾਲ ਹੀ ਕਿਹਾ ਗਿਆ ਕਿ ਜੇਕਰ ਜ਼ਿਆਦਾ ਪੈਸੇ ਦੀ ਜ਼ਰੂਰਤ ਹੋਵੇਗੀ ਤਾਂ ਵੀ ਸਰਕਾਰ ਤਿਆਰ ਹੈ। ਧਿਆਨ ਰਹੇ ਕਿ ਇਸੇ ਦੌਰਾਨ ਯੂਥ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਦੇ ਘਿਰਾਓ ਦੀ ਚਿਤਾਵਨੀ ਵੀ ਦਿੱਤੀ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …