26.1 C
Toronto
Tuesday, August 18, 2026
spot_img
Homeਭਾਰਤਗਹਿਲੋਤ ਬਣੇ ਕਾਂਗਰਸ ਸਕਰੀਨਿੰਗ ਕਮੇਟੀ ਦੇ ਪ੍ਰਧਾਨ

ਗਹਿਲੋਤ ਬਣੇ ਕਾਂਗਰਸ ਸਕਰੀਨਿੰਗ ਕਮੇਟੀ ਦੇ ਪ੍ਰਧਾਨ

ਗਹਿਲੋਤ ਬਣੇ ਕਾਂਗਰਸ ਸਕਰੀਨਿੰਗ ਕਮੇਟੀ ਦੇ ਪ੍ਰਧਾਨਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਣਾਈ ਕਾਂਗਰਸ ਸਕਰੀਨਿੰਗ ਕਮੇਟੀ ਦਾ ਪ੍ਰਧਾਨ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਬਣਾਇਆ ਗਿਆ ਹੈ। ਗਹਿਲੋਤ ਤੋਂ ਇਲਾਵਾ ਸਕਰੀਨਿੰਗ ਕਮੇਟੀ ਵਿੱਚ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ઠਦੇ ਪ੍ਰਧਾਨ ਅਮਰਿੰਦਰ ਸਿੰਘ, ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ, ਸਾਬਕਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਸਾਤਵ ਤੇ ਸਾਬਕਾ ਸੰਸਦ ਮੈਂਬਰ ਮੀਨਾਕਸ਼ੀ ਨਟਰਾਜਨ ਨੂੰ ਸ਼ਾਮਲ ਕੀਤਾ ਗਿਆ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ 6 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS