Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਕੀਤਾ ਐਲਾਨ

ਉਦਯੋਗਪਤੀਆਂ ਨੂੰ ਪੰਜਾਬ ’ਚ ਇਨਵੈਸਟਮੈਂਟ ਕਰਨ ਦੀ ਵੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸੰਮੇਲਨ’ ਅੱਜ ਮੋਹਾਲੀ ’ਚ ਸ਼ੁਰੂ ਹੋ ਗਿਆ। ਇਸ ਦੋ ਦਿਨਾ ਸੰਮੇਲਨ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਪੰਜਾਬ ’ਚ ਇੰਡਸਟਰੀ ਲਗਾਉਣ ਵਾਲਿਆਂ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨੂੰ ਪੰਜਾਬ ਵਿਚ ਇਨਵੈਸਟਮੈਂਟ ਕਰਨ ਦਾ ਸੱਦਾ ਵੀ ਦਿੱਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀ ਬਹੁਤ ਮਿਹਨਤੀ ਹਨ ਅਤੇ ਪੰਜਾਬ ਪੰਜ ਨਦੀਆਂ ਵਾਲਾ ਸੂਬਾ ਹੈ। ਪੰਜਾਬੀਆਂ ਨੇ ਵੱਡੇ-ਵੱਡੇ ਨੁਕਤੇ ਦੁਨੀਆ ਨੂੰ ਦਿੱਤੇ ਜਿਸ ਕਾਰਨ ਅੱਜ ਪੰਜਾਬੀਆਂ ਦਾ ਨਾਂ ਸਮੂਹ ਦੁਨੀਆ ਵਿਚ ਹੈ। ਆਮ ਆਦਮੀ ਪਾਰਟੀ ਨੂੰ ਆਪਣੇ ਇਸ ਪਹਿਲੇ ‘ਇਨਵੈਸਟ ਪੰਜਾਬ ਸੰਮੇਲਨ’ ਨਾਲ ਪੰਜਾਬ ਦੇ ਲਈ ਕਰੋੜਾਂ ਰੁਪਏ ਦੇ ਵੱਡੇ ਪ੍ਰੋਜੈਕਟ ਮਿਲਣ ਦੀ ਉਮੀਦ ਹੈ। ਸੰਮੇਲਨ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੰਚ ’ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਚੀਫ਼ ਸੈਕਟਰੀ ਪੰਜਾਬ ਵੀ ਕੇ ਜੰਜੂਆ ਵੀ ਮੌਜੂਦ ਸਨ ਜਦਕਿ ਪੰਜਾਬ ਸਰਕਾਰ ਦੇ ਬਾਕੀ ਵਿਧਾਇਕ ਅਤੇ ਉਦਯੋਗਪਤੀ ਮੰਚ ਦੇ ਸਾਹਮਣੇ ਕੁਰਸੀਆਂ ’ਤੇ ਬਿਰਾਜਮਾਨ ਸਨ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …