ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 27 ਫਰਵਰੀ ਤੱਕ ਕੀਤੀ ਮੁਲਤਵੀ
ਲੁਧਿਆਣਾ/ਬਿੳੂਰੋ ਨਿੳੂਜ਼
ਪੰਜਾਬ ਦੇ ਬਹੁਕਰੋੜੀ ਟੈਂਡਰ ਘੁਟਾਲੇ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀਰਵਾਰ ਨੂੰ ਵੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ ਹੈ। ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਨੂੰ 27 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਲਗਾਈ ਸੀ, ਜਿਸ ’ਤੇ ਅੱਜ 23 ਫਰਵਰੀ ਨੂੰ ਸੁਣਵਾਈ ਹੋਣੀ ਸੀ ਪ੍ਰੰਤੂ ਅੱਜ ਅਦਾਲਤ ਨੇ ਇਸ ਸੁਣਵਾਈ ਨੂੰ 27 ਫਰਵਰੀ ਤੱਕ ਮੁਲਤਵੀ ਕਰ ਦਿੱਤਾ। ਜਿਸ ਦੇ ਚਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ 16 ਅਗਸਤ 2022 ਨੂੰ ਕੇਸ ਦਰਜ ਕੀਤਾ ਸੀ ਅਤੇ ਫਿਰ 22 ਅਗਸਤ 2022 ਨੂੰ ਭਾਰਤ ਭੂਸ਼ਣ ਆਸ਼ੂ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ।