3.3 C
Toronto
Wednesday, December 24, 2025
spot_img
Homeਹਫ਼ਤਾਵਾਰੀ ਫੇਰੀਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਨਹੀਂ ਦਿੱਤੀ ਪ੍ਰਵਾਨਗੀ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਕਾਨੂੰਨੀ ਸਲਾਹ ਲਏ ਬਿਨਾਂ ਬਜਟ ਸੈਸ਼ਨ ਸੱਦਣ ਦੀ ਇਜਾਜ਼ਤ ਨਹੀਂ ਦਿੰਦੇ। ਧਿਆਨ ਰਹੇ ਕਿ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ 6 ਤੋਂ 7 ਮੁੱਦਿਆਂ ‘ਤੇ ਜਵਾਬ ਮੰਗਿਆ ਸੀ, ਪਰ ਉਨ੍ਹਾਂ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ ਦੇ 3 ਕਰੋੜ ਲੋਕ ਕੇਂਦਰ ਸਰਕਾਰ ਨੂੰ ਜਵਾਬਦੇਹ ਨਹੀਂ ਹਨ। ਰਾਜਪਾਲ ਵੱਲੋਂ ਅੱਜ ਮੁੱਖ ਮੰਤਰੀ ਨੂੰ ਭੇਜੀ ਗਈ 2 ਸਫਿਆਂ ਦੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਤੁਹਾਡੇ ਵੱਲੋਂ ਟਵੀਟ ਅਤੇ ਚਿੱਠੀ ਰਾਹੀਂ ਭੇਜਿਆ ਗਿਆ ਜਵਾਬ ਗੈਰ-ਸੰਵਿਧਾਨਿਕ ਵੀ ਹੈ ਅਤੇ ਅਪਮਾਨਜਨਕ ਭਾਸ਼ਾ ਵਾਲਾ ਵੀ ਹੈ। ਇਸ ਲਈ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਹੁਣ ਸੈਸ਼ਨ ਬਾਰੇ ਤੁਹਾਡੀ ਬੇਨਤੀ ‘ਤੇ ਫ਼ੈਸਲਾ ਕਰਾਂਗਾ। ਇਸ ਤੋਂ ਬਾਅਦ ਹੁਣ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਕੜਵਾਹਟ ਹੋਰ ਵਧਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 3 ਮਾਰਚ ਤੋਂ ਵਿਧਾਨ ਸਭਾ ਦਾ ਇਜਲਾਸ ਸੱਦਣ ਦਾ ਫੈਸਲਾ ਕੀਤਾ ਗਿਆ ਹੈ।

RELATED ARTICLES
POPULAR POSTS