Breaking News
Home / ਪੰਜਾਬ / ਪ੍ਰਿੰਸੀਪਲ ਸਰਵਣ ਸਿੰਘ ਨੂੰ ਮਿਲੇਗਾ ‘ਖੇਡ ਰਤਨ’ ਐਵਾਰਡ

ਪ੍ਰਿੰਸੀਪਲ ਸਰਵਣ ਸਿੰਘ ਨੂੰ ਮਿਲੇਗਾ ‘ਖੇਡ ਰਤਨ’ ਐਵਾਰਡ

ਮੁਕੰਦਪੁਰ/ਬਿਊਰੋ ਨਿਊਜ਼ : ਨਵਾਂਸ਼ਹਿਰ ਦੇ ਕਸਬਾ ਮੁਕੰਦਪੁਰ ਦੇ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਵਿਚ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਤੇ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਮਾਗਮ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਕਰਵਾਇਆ ਗਿਆ। ਇਸ ਮੌਕੇ ਉੱਘੇ ਪੰਜਾਬੀ ਲੇਖਕ ਪ੍ਰਿੰ. ਸਰਵਣ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਮੁੱਖ-ਮੰਤਰੀ ਭਗਵੰਤ ਮਾਨ ਮਾਤ ਭਾਸ਼ਾ ਨੂੰ ਲਾਗੂ ਕਰਨ ਲਈ ਵਿਸ਼ੇਸ਼ ਯਤਨ ਕਰ ਰਹੇ ਹਨ।
ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਹੁਣ ਪੰਜਾਬ ਪੰਜ ਦਰਿਆਵਾਂ ਦੀ ਨਹੀਂ ਬਲਕਿ ਸੱਤ ਸਮੁੰਦਰਾਂ ਦੀ ਬੋਲੀ ਬਣ ਗਈ ਹੈ। ਇਸ ਸਮਾਗਮ ਵਿੱਚ ਵਿਦਿਆਰਥੀ ਨਵਜੋਤ, ਪ੍ਰਭਨੂਰ, ਨਵਨੀਤ ਕੌਰ, ਗੁਰਪ੍ਰੀਤ ਕੌਰ, ਹਰਸ਼ਦੀਪ ਕੌਰ, ਨਵੀ, ਯੁਵਰਾਜ, ਹਰਪ੍ਰੀਤ ਕੌਰ, ਅਰਮਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਪੰਜਾਬੀ ਖੇਡ ਸਾਹਿਤ ਦੇ ਬਾਬਾ ਬੋਹੜ ਤੇ ਪ੍ਰਸਿੱਧ ਖੇਡ ਲੇਖਕ ਸਰਵਣ ਸਿੰਘ ਨੂੰ ਉਨ੍ਹਾਂ ਦੀਆਂ ਉਮਰ ਭਰ ਦੀਆਂ ਖੇਡ ਸੇਵਾਵਾਂ ਲਈ ‘ਖੇਡ ਰਤਨ’ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ। ਹਰਬੰਸ ਸਿੰਘ ਪੁਰੇਵਾਲ ਖੇਡ ਮੇਲੇ ਦੇ ਬਾਨੀ ਗੁਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਖੇਡ ਰਤਨ ਐਵਾਰਡ ਵਿਚ ਸਨਮਾਨ ਪੱਤਰ, ਗੋਲਡ ਮੈਡਲ, ਦਸਤਾਰ ਅਤੇ ਨਕਦ ਰਾਸ਼ੀ ਸ਼ਾਮਲ ਹੋਵੇਗੀ। ਇਸ ਸਬੰਧੀ ਸਮਾਗਮ 4-5 ਮਾਰਚ ਨੂੰ ਪੁਰੇਵਾਲ ਖੇਡ ਮੇਲੇ ਦਰਮਿਆਨ ਹੋਵੇਗਾ ਜਿਸ ਵਿਚ ਦੇਸ਼-ਵਿਦੇਸ਼ ਦੇ ਖੇਡ ਪ੍ਰਮੋਟਰਾਂ ਵੱਲੋਂ ਸਨਮਾਨ ਦੇਣ ਦੀ ਰਸਮ ਨਿਭਾਈ ਜਾਵੇਗੀ। ਇਸ ਮੌਕੇ ਅਮਰਦੀਪ ਵਿਦਿਅਕ ਸੰਸਥਾਵਾਂ ਦੇ ਬਾਨੀ ਗੁਰਚਰਨ ਸਿੰਘ ਸ਼ੇਰਗਿੱਲ, ਪ੍ਰਿੰਸੀਪਲ ਗੁਰਜੰਟ ਸਿੰਘ, ਸੁਰਿੰਦਰ ਢੀਂਡਸਾ, ਪ੍ਰੋ. ਸ਼ਮਸ਼ਾਦ ਅਲੀ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਜਗਵਿੰਦਰ ਸਿੰਘ ਮੌਜੂਦ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …