Breaking News
Home / ਪੰਜਾਬ / ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਦੇਸ਼ ਦਾ ਸਭ ਤੋਂ ਉੱਚਾ ਕੌਮੀ ਝੰਡਾ

ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਦੇਸ਼ ਦਾ ਸਭ ਤੋਂ ਉੱਚਾ ਕੌਮੀ ਝੰਡਾ

ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਅਟਾਰੀ ਸਰਹੱਦ ‘ਤੇ ਜ਼ੀਰੋ ਲਾਈਨ ਨੇੜੇ ਜਲਦੀ ਹੀ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਸਾਂਝੀ ਜਾਂਚ ਚੌਕੀ ਅਟਾਰੀ ‘ਤੇ ਕੌਮੀ ਝੰਡਾ ਲਾਉਣ ਦਾ ਕੰਮ ਚੱਲ ਰਿਹਾ ਹੈ। ਇਸ ਦੇ ਪੋਲ ਅਟਾਰੀ ਸਰਹੱਦ ‘ਤੇ ਪਹੁੰਚ ਚੁੱਕੇ ਹਨ ਅਤੇ ਝੰਡਾ ਲਗਾਉਣ ਵਾਲਾ ਸਥਾਨ ਵੀ ਤਿਆਰ ਹੋ ਚੁੱਕਾ ਹੈ। ਝੰਡਾ ਲਗਾਉਣ ਵਾਲੇ ਪੋਲ ਦੀ ਲੰਬਾਈ 418 ਫੁੱਟ ਦੇ ਕਰੀਬ ਹੋਵੇਗੀ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 2017 ‘ਚ ਭਾਰਤ ਨੇ ਜੇਪੀਸੀ ਤੋਂ ਥੋੜ੍ਹੀ ਦੂਰੀ ‘ਤੇ 360 ਫੁੱਟ ਉੱਚਾ ਤਿਰੰਗਾ ਲਾਇਆ ਸੀ। ਇਹ ਝੰਡਾ ਤਿੰਨ ਵਾਰੀ ਤੇਜ਼ ਹਵਾ ਕਾਰਨ ਫਟ ਗਿਆ ਸੀ ਜਿਸ ਕਾਰਨ ਕਾਫ਼ੀ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਪਾਕਿਸਤਾਨ ਨੇ ਚੀਨ ਦੀ ਸਹਾਇਤਾ ਨਾਲ ਆਪਣੇ ਝੰਡੇ ਦੀ ਉੱਚਾਈ 400 ਫੁੱਟ ਕਰ ਲਈ, ਜੋ ਬਾਅਦ ਵਿੱਚ ਵਾਹਗਾ ਸਰਹੱਦ ‘ਤੇ ਦਰਸ਼ਕ ਗੈਲਰੀ ਨੇੜੇ ਲਗਾਇਆ ਗਿਆ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ …