22.1 C
Toronto
Friday, September 11, 2026
spot_img
Homeਪੰਜਾਬਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ 27 ਫਰਵਰੀ ਤੱਕ ਕੀਤੀ...

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ 27 ਫਰਵਰੀ ਤੱਕ ਕੀਤੀ ਮੁਲਤਵੀ

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ 27 ਫਰਵਰੀ ਤੱਕ ਕੀਤੀ ਮੁਲਤਵੀਲੁਧਿਆਣਾ : ਪੰਜਾਬ ਦੇ ਬਹੁਕਰੋੜੀ ਟੈਂਡਰ ਘੁਟਾਲੇ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀਰਵਾਰ ਨੂੰ ਵੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ ਹੈ। ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨੂੰ 27 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਲਗਾਈ ਸੀ, ਜਿਸ ‘ਤੇ ਅੱਜ 23 ਫਰਵਰੀ ਨੂੰ ਸੁਣਵਾਈ ਹੋਣੀ ਸੀ ਪ੍ਰੰਤੂ ਅੱਜ ਅਦਾਲਤ ਨੇ ਇਸ ਸੁਣਵਾਈ ਨੂੰ 27 ਫਰਵਰੀ ਤੱਕ ਮੁਲਤਵੀ ਕਰ ਦਿੱਤਾ। ਜਿਸ ਦੇ ਚਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ 16 ਅਗਸਤ 2022 ਨੂੰ ਕੇਸ ਦਰਜ ਕੀਤਾ ਸੀ ਅਤੇ ਫਿਰ 22 ਅਗਸਤ 2022 ਨੂੰ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

RELATED ARTICLES
POPULAR POSTS