ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ ‘ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023’ ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ ‘ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023’ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਪਾਲਿਸੀ ਤਹਿਤ ਟਰਾਂਸਪੋਰਟੇਸ਼ਨ ਵਾਲੇ ਵਾਹਨਾਂ ਦੀ ਟਰੈਕਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐੱਫਸੀਆਈ ਤੋਂ ਮਜ਼ਦੂਰਾਂ ਦਾ ਭੱਤਾ 25 ਫ਼ੀਸਦ ਵਧਾਉਣ ਦੀ ਮੰਗ ਕੀਤੀ ਸੀ ਪਰ ਮਨਜ਼ੂਰੀ 20 ਫ਼ੀਸਦ ਦੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 5 ਫ਼ੀਸਦ ਭੱਤਾ ਆਪਣੇ ਕੋਲੋਂ ਦੇਵੇਗੀ, ਜਿਸ ਨਾਲ ਸਰਕਾਰੀ ਖਜ਼ਾਨੇ ‘ਤੇ 7-8 ਕਰੋੜ ਦਾ ਵਿੱਤੀ ਭਾਰ ਪਏਗਾ। ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਸੀ.ਐੱਲ.ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …