7.3 C
Toronto
Saturday, October 17, 2026
spot_img
Homeਪੰਜਾਬਆਪ ਸਰਕਾਰ ਦੇ ਕਾਰਜਕਾਲ ਵੇਲੇ ਭ੍ਰਿਸ਼ਟਾਚਾਰ ਵਧਿਆ

ਆਪ ਸਰਕਾਰ ਦੇ ਕਾਰਜਕਾਲ ਵੇਲੇ ਭ੍ਰਿਸ਼ਟਾਚਾਰ ਵਧਿਆ

ਆਪ ਸਰਕਾਰ ਦੇ ਕਾਰਜਕਾਲ ਵੇਲੇ ਭ੍ਰਿਸ਼ਟਾਚਾਰ ਵਧਿਆਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿਚ ਇਸ਼ਤਿਹਾਰਬਾਜ਼ੀ ‘ਤੇ ਲਾਇਆ: ਸੁਖਬੀਰ ਬਾਦਲ
ਗੁਰਾਇਆ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਾਸੀਆਂ ਦੀ ਹਮੇਸ਼ਾ ਸੇਵਾ ਕੀਤੀ ਹੈ ਤੇ ਭਵਿੱਖ ਵਿਚ ਵੀ ਲੋਕਾਂ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਪਿੰਡ ਜੌਹਲ ਵਿਚ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਜਿੱਥੇ ਭ੍ਰਿਸ਼ਟਾਚਾਰ ਵਿਰੋਧੀ ਹੋਣ ਦਾ ਦਿਖਾਵਾ ਕਰ ਰਹੀ ਹੈ ਉੱਥੇ ਹੁਣ ਇਹ ਸਾਫ਼ ਹੋ ਰਿਹਾ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਰਾਜ ਹੈ। ਇਹ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ।
ਪੰਜਾਬ ਦਾ ਪੈਸਾ ਅੰਨ੍ਹੇਵਾਹ ਬਾਹਰਲੇ ਸੂਬਿਆਂ ਵਿਚ ਇਸ਼ਤਿਹਾਰ ਦੇ ਕੇ ਖ਼ਰਾਬ ਕੀਤਾ ਜਾ ਰਿਹਾ ਹੈ। ਇਹ ਸਰਕਾਰ ਇਕ ਹਜ਼ਾਰ ਰੁਪਏ ਔਰਤਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਉਣ ਦਾ ਕਹਿ ਕੇ ਸੱਤਾ ਵਿਚ ਆਈ ਸੀ ਪਰ ਇਹ ਵਾਅਦਾ ਵੀ ਝੂਠਾ ਹੀ ਸਾਬਤ ਹੋ ਰਿਹਾ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਡਾ. ਸੁਖਵਿੰਦਰ ਸੁੱਖੀ ਮੌਜੂਦ ਸਨ।

RELATED ARTICLES
POPULAR POSTS