ਪਾਰਟੀ ਵਰਕਰ ਤੇ ਆਗੂ ਵਿਸਾਖੀ ਤੱਕ ਦਸਤਖ਼ਤ ਮੁਹਿੰਮ ਨੂੰ ਮੁਕੰਮਲ ਕਰਨ : ਸੁਖਬੀਰ
ਲੰਬੀ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ‘ਚ ਹਿੱਸਾ ਲੈਂਦਿਆਂ ਪੜਾਅ ਦੀ ਆਰੰਭਤਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਤਿਆਰ ਕੀਤੇ ਫਾਰਮ ‘ਤੇ ਦਸਤਖ਼ਤ ਕਰਕੇ ਕੀਤੀ। ਉਨ੍ਹਾਂ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾਅ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ‘ਤੇ ਆਪ ਵੀ ਦਸਤਖ਼ਤ ਕੀਤੇ ਅਤੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਕਿ ਉਹ ਪਿੰਡ-ਪਿੰਡ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਵਿਚ ਆਮ ਲੋਕਾਂ ਨੂੰ ਵੀ ਭਾਵੇਂ ਉਹ ਕਿਸੇ ਵੀ ਪਾਰਟੀ ਦੇ ਹੋਣ, ਸ਼ਾਮਿਲ ਕਰਨ। ਸੁਖਬੀਰ ਨੇ ਆਖਿਆ ਕਿ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …