ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਸੰਸਦ ਮੈਂਬਰ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਬੇਟੀ ਵਿਧਾਇਕਾ ਸਿੰਧੀ ਲੈਮਰੂਕਸ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰੂ ਘਰ ਮੱਥਾ ਟੇਕਣ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ ਮੌਜੂਦ ਸਨ। ਉਨ੍ਹਾਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਵਿਸ਼ਵੀ ਸਰੋਕਾਰਾਂ ਬਾਰੇ ਵਿਚਾਰ-ਚਰਚਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸੰਸਦ ਮੈਂਬਰ ਕੈਵਿਨ ਲੈਮਰੂਕਸ ਅਤੇ ਸਤਪਾਲ ਸਿੰਘ ਬਰਾੜ ਦਾ ਸਨਮਾਨ ਕੀਤਾ। ਇਸ ਮੌਕੇ ਸੰਸਦ ਮੈਂਬਰ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ।
Check Also
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ
ਕਿਹਾ : ਸਰਕਾਰ ਵੱਲੋਂ ਪਖਾਨਿਆਂ ਦੀ ਮੁਰੰਮਤ ਨੂੰ ਦਿੱਤਾ ਜਾ ਰਿਹਾ ਹੈ ਸਿੱਖਿਆ ਕ੍ਰਾਂਤੀ ਦਾ …