Breaking News
Home / ਭਾਰਤ / ਅਡਾਨੀ-ਹਿੰਡਨਬਰਗ ਮਾਮਲੇ ’ਚ ਸੁਪਰੀਮ ਕੋਰਟ ਨੇ ਮੀਡੀਆ ’ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

ਅਡਾਨੀ-ਹਿੰਡਨਬਰਗ ਮਾਮਲੇ ’ਚ ਸੁਪਰੀਮ ਕੋਰਟ ਨੇ ਮੀਡੀਆ ’ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

ਕਿਹਾ : ਅਸੀਂ ਮੀਡੀਆ ’ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਲਗਾਵਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ’ਤੇ ਆਪਣਾ ਫੈਸਲਾ ਸੁਣਾਉਣ ਤੱਕ ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ 20 ਫਰਵਰੀ ਨੂੰ ਹਿੰਡਨਬਰਗ ਰਿਸਰਚ ਵੱਲੋਂ ਲਗਾਏ ਗਏ ਧੋਖਾਧੜੀ ਦੇ ਆਰੋਪਾਂ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਵਿੱਚ ਗਿਰਾਵਟ ਬਾਰੇ ਜਨਹਿਤ ਪਟੀਸ਼ਨਾਂ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਬੈਂਚ ਨੇ ਇਸ ਮਾਮਲੇ ਦਾ ਜ਼ਿਕਰ ਕਰਨ ਵਾਲੇ ਵਕੀਲ ਐੱਮਐਲ ਸ਼ਰਮਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ ਕਿ ਅਸੀਂ ਮੀਡੀਆ ’ਤੇ ਕੋਈ ਪਾਬੰਦੀ ਨਹੀਂ ਲਗਾਵਾਂਗੇ। ਇਸੇ ਦੌਰਾਨ ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦੇ ਗਠਨ ਨੂੰ ਲੈ ਕੇ ਆਪਣਾ ਫੈਸਲਾ ਨਿਸ਼ਚਿਤ ਕਰ ਚੁੱਕੀ ਹੈ ਅਤੇ ਜਲਦ ਹੀ ਇਸ ਫੈਸਲੇ ਨੂੰ ਸੁਣਾਇਆ ਜਾਵੇਗਾ।

 

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …