Breaking News
Home / ਪੰਜਾਬ / ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ ਸਜ਼ਾ

ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ ਸਜ਼ਾ

ਮਾਨਯੋਗ ਜੱਜਾਂ ਦੇ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਗਿ੍ਰਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਇਸਦੇ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਸੇਖੋਂ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਵੀਡੀਓ ਦਾ ਹਾਈਕੋਰਟ ਨੇ ਖੁਦ ਨੋਟਿਸ ਲਿਆ ਹੈ। ਇਸ ਵੀਡੀਓ ਵਿਚ ਡੀਐਸਪੀ ਸੇਖੋਂ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ ’ਤੇ ‘ਨਿੱਜੀ ਆਰੋਪ’ ਲਗਾਏ ਸਨ। ਦਰਅਸਲ ਸੇਖੋਂ ਨੇ ਹਾਈਕੋਰਟ ਦੇ ਜੱਜ ’ਤੇ ਭਿ੍ਰਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਣੇ ਹੋਰ ਵੀ ਕਈ ਆਰੋਪ ਲਗਾਏ ਸਨ। ਇਸਦੇ ਨਾਲ ਹੀ ਸੇਖੋਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੇ ਅਰੋਪ ਵੀ ਲੱਗੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਬਲਵਿੰਦਰ ਸੇਖੋਂ ਨੇ ਪੰਜਾਬ ਵਿਚ ਵਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਪਟੀਸ਼ਨ ਵਿਚ ਉਨ੍ਹਾਂ ਪੰਜਾਬ ਦੇ ਦੋ ਸਾਬਕਾ ਡੀਜੀਪੀ ਅਤੇ ਅਕਾਲੀ ਦਲ ਸਣੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ’ਤੇ ਆਰੋਪ ਲਗਾਏ ਹਨ।

Check Also

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਰਾਜਾਸਾਂਸੀ ਹਵਾਈ ਅੱਡੇ ’ਤੇ ਲਗਾਈਆਂ ਗਈਆਂ ਵੱਡੀਆਂ ਸਕਰੀਨਾਂ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ ਉਦਘਾਟਨ ਰਾਜਾਸਾਂਸੀ/ਬਿਊਰੋ ਨਿਊਜ਼ : ਚੌਥੇ …