Breaking News
Home / ਪੰਜਾਬ / ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬਣਾਇਆ ਬੰਧਕ

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬਣਾਇਆ ਬੰਧਕ

ਕਾਰ ’ਚ ਆਏ ਬਦਮਾਸ਼ਾਂ ਨੇ ਪਹਿਲਾਂ ਕੁੱਟਿਆ, ਫਿਰ ਪੰਜਾਹ ਲੱਖ ਦੀ ਮੰਗੀ ਫਿਰੌਤੀ
ਮਾਨਸਾ/ਬਿਊਰੋ ਨਿਊਜ਼ : ਮਾਨਸਾ ਜ਼ਿਲ੍ਹਾ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਇਨੋਵਾ ਕਾਰ ’ਚ ਆਏ ਬਦਮਾਸ਼ਾਂ ਕੁੱਟ ਕੇ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ। ਜਖਮੀ ਹਾਲਤ ’ਚ ਸਾਬਕਾ ਵਿਧਾਇਕ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਸਪਤਾਲ ’ਚ ਦਾਖਲ ਸਾਬਕਾ ਵਿਧਾਇਕ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਦਫ਼ਤਰ ਵਿਚ ਬੈਠੇ ਸਨ ਅਤੇ ਕੁੱਝ ਅਣਪਛਾਤੇ ਵਿਅਕਤੀ ਦਫ਼ਤਰ ਅੰਦਰ ਆਏ ਅਤੇ ਉਨ੍ਹਾਂ ਕੁੰਡੀ ਲਗਾ ਕੇ ਕੁੱਟਣਾ ਸ਼ੁਰੂ ਕਰ ਦਿੱਤੀ। ਇਹੀ ਨਹੀਂ ਬਦਮਾਸ਼ਾਂ ਨੇ ਉਨ੍ਹਾਂ ਦਾ ਮੋਬਾਇਲ ਵੀ ਤੋੜ ਦਿੱਤਾ। ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਅਤੇ ਬਦਮਾਸ਼ਾਂ ਨੇ ਕਿਹਾ ਕਿ ਦੋ ਦਿਨਾਂ ਬਾਅਦ ਉਨ੍ਹਾਂ ਦਾ ਆਦਮੀ 50 ਲੱਖ ਰੁਪਏ ਲੈਣ ਲਈ ਆਵੇਗਾ। ਇਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੀਸੀਟਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ’ਚ ਕੁੱਝ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ। ਚਰਚਾ ਇਹ ਵੀ ਹੈ ਕਿ ਸਾਬਕਾ ਵਿਧਾਇਕ ਦਾ ਇਨ੍ਹਾਂ ਵਿਅਕਤੀਆਂ ਨਾਲ ਪੈਸੇ ਦਾ ਲੈਣ ਹੈ, ਜਿਸ ਕਾਰਨ ਇਨ੍ਹਾਂ ਵਿਅਕਤੀਆਂ ਵੱਲੋਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ’ਤੇ ਹਮਲਾ ਕੀਤਾ ਹੈ ਪ੍ਰੰਤੂ ਇਸ ਘਟਨਾ ਨੂੰ ਲੈ ਕੇ ਕਿਸੇ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ। ਜਦਕਿ ਮਾਨਸਾ ਜ਼ਿਲ੍ਹੇ ਅੰਦਰ ਇਸ ਘਟਨਾ ਨੂੰ ਲੈ ਕੇ ਲੋਕਾਂ ਅੰਦਰ ਰੋਸ ਪਾਇਆ ਜਾ ਰਿਹਾ ਹੈ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …