ਕਿਹਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਢਾਲ ਲੈ ਕੇ ਕੀਤਾ ਗਿਆ ਪੁਲਿਸ ’ਤੇ ਹਮਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਅਜਨਾਲਾ ’ਚ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਅਜਨਾਲਾ ਘਟਨਾਕ੍ਰਮ ਨੂੰ ਸਮਝਦਾਰੀ ਨਾਲ ਸੰਭਾਲਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਘਟਨਾਕ੍ਰਮ ਲਈ ਜ਼ਿੰਮੇਵਾਰ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ। ਧਾਲੀਵਾਲ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ ਤੇ ਅਸੀਂ ਇਸ ਫਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਅਮਨ-ਕਾਨੂੰਨ ਬਾਰੇ ਝੂਠੇ ਦਾਅਵੇ ਕਰ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਪਿਛਲੇ ਸਾਲਾਂ ਦੇ ਮੁਕਾਬਲੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੇਂ ਅਪਰਾਧ ਦਰ ਵਿਚ ਕਮੀ ਆਈ ਹੈ। ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਲਈ ਭੰਡੀ ਪ੍ਰਚਾਰ ਕਰ ਰਹੀ ਹੈ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …