Breaking News
Home / ਪੰਜਾਬ / ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ’ਤੇ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਤਿਆਰੀ

ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ’ਤੇ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਤਿਆਰੀ

ਚੰਡੀਗੜ੍ਹ ਪੁਲਿਸ ਨੇ ਕੋਰਟ ’ਚ ਅਨਟਰੇਸ ਰਿਪੋਰਟ ਕੀਤੀ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਇਕ ਅਪਰਾਧਿਕ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਜੁੜੇ ਮਾਮਲੇ ’ਚ ਅਨਟਰੇਸ ਰਿਪੋਰਟ ਪੇਸ਼ ਕੀਤੀ ਹੈ। ਇਨ੍ਹਾਂ ਦੋਵੇਂ ਆਗੂਆਂ ਖਿਲਾਫ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਸੀ। ਇਨ੍ਹਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਰੌਲਾ-ਰੱਪਾ ਪਾਉਣ ਅਤੇ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਦਾ ਆਰੋਪ ਸੀ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਦਾਇਰ ਇਸ ਰਿਪੋਰਟ ’ਤੇ ਸੁਣਵਾਈ ਕਰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਡਾ. ਅਮਨ ਇੰਦਰ ਸਿੰਘ ਨੇ ਅਨਟਰੇਸ ਰਿਪੋਰਟ ਨੂੰ ਲੈ ਕੇ ਸ਼ਿਕਾਇਤਕਰਤਾ ਨੂੰ 1 ਮਾਰਚ ਦੇ ਲਈ ਨੋਟਿਸ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਹੈ। ਚੰਡੀਗੜ੍ਹ ਪੁਲਿਸ ਨੇ ਸੈਕਟਰ 3 ਥਾਣੇ ’ਚ ਆਈਪੀਸੀ ਦੀ ਧਾਰਾ 188, 341 ਅਤੇ 353 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰਨਾਂ ਖਿਲਾਫ ਇਹ ਐਫਆਈਆਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਤਾਇਨਾਤ ਡੀਐਸਪੀ ਸਵਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਸੀ। ਸ਼ਿਕਾਇਤ ’ਚ ਕਿਹਾ ਗਿਆ ਸੀ ਕਿ 9 ਜੂਨ 2022 ਨੂੰ 40-50 ਕਾਂਗਰਸੀਆਂ ਆਗੂਆਂ ਸਮੇਤ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਇਹ ਸਾਰੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਅੰਦਰ ਦਾਖਲ ਹੋਏ ਸਨ।

 

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …