ਆਬਕਾਰੀ ਨੀਤੀ ਵਿਚ ਭਿ੍ਰਸ਼ਟਾਚਾਰ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਹੋਈ ਹੈ ਗਿ੍ਰਫਤਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਗਿ੍ਰਫਤਾਰ ਕਰਨ ਦਾ ਵਿਰੋਧ ਕਰ ਰਹੇ ਸਨ ਪਰ ਸਿਆਸੀ ਦਬਾਅ ਕਾਰਨ ਸਿਸੋਦੀਆ ਦੀ ਗਿ੍ਰਫਤਾਰੀ ਕੀਤੀ ਗਈ ਹੈ। ਧਿਆਨ ਰਹੇ ਕਿ ਸੀਬੀਆਈ ਨੇ ਲੰਘੇ ਕੱਲ੍ਹ ਐਤਵਾਰ ਨੂੰ ਸਿਸੋਦੀਆ ਨੂੰ ਸ਼ਰਾਬ ਦੀ ਵਿਕਰੀ ਨਾਲ ਸਬੰਧਤ ਹੁਣ ਰੱਦ ਕੀਤੀ ਆਬਕਾਰੀ ਨੀਤੀ ਵਿੱਚ ਕਥਿਤ ਭਿ੍ਰਸ਼ਟਾਚਾਰ ਦੇ ਸਬੰਧ ਵਿੱਚ ਗਿ੍ਰਫਤਾਰ ਕੀਤਾ ਸੀ। ਕੇਜਰੀਵਾਲ ਨੇ ਟਵੀਟ ਕੀਤਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗਿ੍ਰਫਤਾਰੀ ਦੇ ਵਿਰੁੱਧ ਸਨ। ਉਨ੍ਹਾਂ ਸਾਰਿਆਂ ਦਾ ਸਿਸੋਦੀਆ ਲਈ ਬਹੁਤ ਸਤਿਕਾਰ ਹੈ ਅਤੇ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹੈ ਪਰ ਸਿਸੋਦੀਆ ਨੂੰ ਗਿ੍ਰਫਤਾਰ ਕਰਨ ਦਾ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਕਹਿਣਾ ਮੰਨਣਾ ਪਿਆ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂ ਸੰਬਿਤ ਪਾਤਰਾ ਨੇ ਕਿਹਾ ਕਿ ਸਿਸੋਦੀਆ ਦੁਨੀਆ ਦੇ ਇਕਲੌਤੇ ਸਿੱਖਿਆ ਮੰਤਰੀ ਹਨ, ਜੋ ਸ਼ਰਾਬ ਘੁਟਾਲੇ ਵਿਚ ਸ਼ਾਮਲ ਹੋਣਗੇ ਅਤੇ ਇਹ ਸਾਰਾ ਮਾਮਲਾ ਅੱਖਾਂ ਖੋਲ੍ਹਣ ਤੇ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਵਲੋਂ ਗਿ੍ਰਫਤਾਰ ਕੀਤੇ ਗਏ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਵੀ ਖਾਰਜ ਹੋ ਗਈ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਭਾਜਪਾ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਦੀ ਅਤੇ ਇਸਦੇ ਖਿਲਾਫ ਉਸਦੀ ਲੜਾਈ ਹਮੇਸ਼ਾ ਜਾਰੀ ਰਹੇਗੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …