Breaking News
Home / ਪੰਜਾਬ / 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਨਾਲ ਸਿੱਖਿਆ ਵਿਭਾਗ ਦੀ ਹੋਈ ਕਿਰਕਿਰੀ

12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਨਾਲ ਸਿੱਖਿਆ ਵਿਭਾਗ ਦੀ ਹੋਈ ਕਿਰਕਿਰੀ

ਵਿਭਾਗ ਨੇ ਫਿਜੀਕਲ ਵੈਰੀਫਿਕੇਸ਼ਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਮਾਮਲੇ ਵਿਚ ਸਿੱਖਿਆ ਵਿਭਾਗ ਨੇ ਸਖਤ ਐਕਸ਼ਨ ਲਿਆ ਹੈ। ਸਿੱਖਿਆ ਵਿਭਾਗ ਨੇ ਇਸ ਮਾਮਲੇ ’ਚ ਫਿਜੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲੰਘੇ ਸ਼ੁੱਕਰਵਾਰ 24 ਫਰਵਰੀ ਨੂੰ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾ ਰੱਦ ਕਰ ਦਿੱਤਾ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਪੇਪਰ ਰੱਦ ਕਰਨ ਦਾ ਪ੍ਰਸ਼ਾਸਨਿਕ ਕਾਰਨ ਦੱਸਿਆ ਸੀ। ਪੇਪਰ ਰੱਦ ਹੋਣ ਦੀ ਕਿਰਕਿਰੀ ਤੋਂ ਬਾਅਦ ਵਿਭਾਗ ਹਰਕਤ ’ਚ ਆਇਆ ਹੈ। ਹੁਣ ਪੰਜਾਬ ਦੇ ਸਾਰੇ ਪ੍ਰੀਖਿਆ ਕੰਟਰੋਲਰਾਂ-ਕਮ-ਸਕੂਲ ਪਿ੍ਰੰਸੀਪਲਾਂ ਨੂੰ ਉਨ੍ਹਾਂ ਦੇ ਸਕੂਲਾਂ ਦੇ ਪ੍ਰਸ਼ਨ ਪੱਤਰਾਂ ਦੇ ਸੀਲ ਬੰਦ ਪੈਕੇਟਾਂ ਨੂੰ ਬੈਂਕਾਂ ਵਿਚ ਜਾ ਕੇ ਚੈਕ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ ਹਨ। ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ’ਤੇ ਪਹੁੰਚੇ ਪ੍ਰਸ਼ਨ ਪੱਤਰਾਂ ਦੇ ਲਿਫਾਫੇ ਪਹਿਲਾਂ ਖੋਲ੍ਹੇ ਨਾ ਜਾਣ। ਜੇਕਰ ਕਿਸੇ ਕੇਂਦਰ ਵਿਚ ਪ੍ਰਸ਼ਨ ਪੱਤਰ ਖੋਲ੍ਹੇ ਵੀ ਗਏ ਹਨ ਤਾਂ ਉਸਦੇ ਬਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਨੂੰ ਸੂਚਿਤ ਕੀਤਾ ਜਾਵੇ। ਨਾਲ ਹੀ ਇਹ ਵੀ ਦੱਸਣਾ ਪਵੇਗਾ ਕਿ ਕਿਸ ਅਧਿਕਾਰੀ ਨੇ ਇਹ ਪੇਪਰ ਕਿਸ ਸਮੇਂ ਖੋਲ੍ਹਿਆ ਹੈ ਅਤੇ ਇਸਦਾ ਪੂਰਾ ਡੈਟਾ ਉਪਲਬਧ ਕਰਵਾਉਣਾ ਪਵੇਗਾ।

 

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …