8.2 C
Toronto
Thursday, October 23, 2025
spot_img
Homeਪੰਜਾਬਭਗਵੰਤ ਮਾਨ ਵਲੋਂ ਗੁਜਰਾਤ ਦੇ ਕਿਸਾਨਾਂ ਨੂੰ ਭਰੋਸਾ

ਭਗਵੰਤ ਮਾਨ ਵਲੋਂ ਗੁਜਰਾਤ ਦੇ ਕਿਸਾਨਾਂ ਨੂੰ ਭਰੋਸਾ

ਕਿਹਾ : ਗੁਜਰਾਤ ਦਾ ਪਿਆਜ਼ ਦਿੱਲੀ ਅਤੇ ਪੰਜਾਬ ਭੇਜਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ’ਚ ਭਾਵਨਗਰ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀਆਂ ਪੰਜਾਬ ਤੇ ਦਿੱਲੀ ਵਿਚਲੀਆਂ ਸਰਕਾਰਾਂ ਉਨ੍ਹਾਂ ਦੀ ਪਿਆਜ਼ ਦੀ ਫਸਲ ਖਰੀਦਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘਾਟਾ ਨਹੀਂ ਝੱਲਣਾ ਪਵੇਗਾ। ਭਾਵਨਗਰ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਕਈ ਕਿਸਾਨਾਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਕਿਸਾਨਾਂ ਨੇ ਫਸਲਾਂ ਦੀ ਖਰੀਦ ਸਬੰਧੀ ਸਮੱਸਿਆਵਾਂ ਦਾ ਹੱਲ ਕੱਢਣ ਦੀ ਗੱਲ ਕੀਤੀ। ਜ਼ਿਕਰਯੋਗ ਹੈ ਕਿ ਗੁਜਰਾਤ ਵਿਚ ਭਰਵੀਂ ਪੈਦਾਵਾਰ ਹੋਣ ਕਾਰਨ ਪਿਆਜ਼ ਦੀਆਂ ਕੀਮਤਾਂ ਬਹੁਤ ਹੇਠਾਂ ਆ ਗਈਆਂ ਹਨ। ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਇਸੂਦਾਨ ਗੜਵੀ ਨੂੰ ਕਿਸਾਨਾਂ ਦੇ ਵੇਰਵੇ ਇਕੱਠੇ ਕਰਨ ਲਈ ਕਿਹਾ ਤਾਂ ਜੋ ਪਾਰਟੀ ਇਹ ਮੁੱਦਾ ਆਗਾਮੀ ਪਾਰਟੀਮੈਂਟ ਦੇ ਸੈਸ਼ਨ ਦੌਰਾਨ ਲੋਕ ਸਭਾ ਤੇ ਰਾਜ ਸਭਾ ਵਿੱਚ ਚੁੱਕ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਤੁਹਾਡੀ ਤਕਲੀਫ ਸਮਝਦਾ ਹਾਂ। ਆਪਣੀ ਫ਼ਸਲ ਬਰਬਾਦ ਨਾ ਕਰੋ। ਮੈਂ ਪੰਜਾਬ ਤੇ ਦਿੱਲੀ ਵਿੱਚ ਪਿਆਜ਼ ਦੀ ਮੰਗ ਬਾਰੇ ਪਤਾ ਕਰਵਾਵਾਂਗਾ ਅਤੇ ਇੱਥੋਂ ਰੇਲਗੱਡੀ ਰਾਹੀਂ ਤੁਹਾਡਾ ਪਿਆਜ਼ ਉੱਥੇ ਭੇਜਿਆ ਜਾਵੇਗਾ।

 

RELATED ARTICLES
POPULAR POSTS