Breaking News
Home / ਭਾਰਤ / ਮਨੀਸ਼ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ

ਮਨੀਸ਼ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ

ਭਗਵੰਤ ਮਾਨ ਨੇ ਕਿਹਾ : ਅਸੀਂ ਹਾਂ ਸਿਸੋਦੀਆ ਦੇ ਨਾਲ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਿਆਨ ਰਹੇ ਕਿ ਦਿੱਲੀ ’ਚ ਸ਼ਰਾਬ ਨੀਤੀ ਮਾਮਲੇ ਵਿਚ ਸਿਸੋਦੀਆ ਦੀ ਗਿ੍ਰਫਤਾਰੀ ਹੋਈ ਸੀ ਅਤੇ ਸੀਬੀਆਈ ਨੇ ਅਦਾਲਤ ਵਿਚ ਸਿਸੋਦੀਆ ਦਾ 5 ਦਿਨਾਂ ਲਈ ਰਿਮਾਂਡ ਮੰਗਿਆ ਸੀ, ਜਿਸ ’ਤੇ ਅਦਾਲਤ ਨੇ ਮੋਹਰ ਲਗਾ ਦਿੱਤੀ। ਸੀਬੀਆਈ ਨੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ। ਕਰੀਬ 30 ਮਿੰਟ ਦੀ ਸੁਣਵਾਈ ਤੋਂ ਬਾਅਦ ਸੀਬੀਆਈ ਦੀ ਰਿਮਾਂਡ ਦੀ ਮੰਗ ’ਤੇ ਪਹਿਲਾਂ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਦੱਸਣਯੋਗ ਹੈ ਕਿ ਸੀਬੀਆਈ ਨੇ ਲੰਘੇ ਕੱਲ੍ਹ ਐਤਵਾਰ ਨੂੰ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸਿਸੋਦੀਆ ਨੂੰ ਗਿ੍ਰਫਤਾਰ ਕਰ ਲਿਆ ਸੀ। ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ ਅਤੇ ਇਸ ਲਈ ਉਨ੍ਹਾਂ ਦਾ ਰਿਮਾਂਡ ਜ਼ਰੂਰੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਖੜ੍ਹੀ ਹੈ। ਉਨ੍ਹਾਂ ਨੇ ਦਿੱਲੀ ਦੇ ਐੱਲ.ਜੀ. ਦੀ ਵੀ ਆਲੋਚਨਾ ਕੀਤੀ। ਉਧਰ ਦੂਜੇ ਪਾਸੇ ਸਿਸੋਦੀਆ ਦੀ ਗਿ੍ਰਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਹੋਰ ਕਈ ਥਾਵਾਂ ’ਤੇ ਭਾਜਪਾ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ।

 

Check Also

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਮੁੜ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ …