ਕਿਹਾ, ਸਰਬੱਤ ਖ਼ਾਲਸਾ ਨਾ ਹੋਣ ਦੇਣ ਦੀ ਸੂਰਤ ਵਿੱਚ ਆਤਮਦਾਹ ਕਰਾਂਗਾ
ਤਲਵੰਡੀ ਸਾਬੋ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਸਰਬੱਤ ਖ਼ਾਲਸਾ ਨਾ ਹੋਣ ਦਿੱਤਾ ਤਾਂ ਉਹ ਆਤਮਦਾਹ ਕਰ ਲੈਣਗੇ ਜਾਂ ਭਾਰਤ ਵਿੱਚੋਂ ਹਿਜ਼ਰਤ ਕਰਕੇ ਪਾਕਿਸਤਾਨ ਵਿੱਚ ਪਨਾਹ ਲੈਣਗੇ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ., ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿੱਖ ਕੌਮ ਵਿਰੋਧੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਜਿਹੀਆਂ ਸਿੱਖ ਵਿਰੋਧੀ ਤਾਕਤਾਂ ਦੀ ਕਠਪੁਤਲੀ ਹੈ। ਇਨ੍ਹਾਂ ਵਿਰੋਧੀ ਤਾਕਤਾਂ ਦੇ ਇਸ਼ਾਰੇ ਕਰਕੇ ਅਕਾਲੀ ਸਰਕਾਰ ਇੱਥੇ ਸਰਬੱਤ ਖ਼ਾਲਸਾ ਨੂੰ ਨਾਕਾਮ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਸਰਬੱਤ ਖ਼ਾਲਸਾ ਦੀਆਂ ਤਿਆਰੀਆਂ ਵਿੱਚ ਲੱਗੇ ਵਰਕਰਾਂ ਅਤੇ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਸਰਬੱਤ ਖਾਲਸਾ ਦੀ ਥਾਂ ‘ਤੇ ਲਗਾਏ ਜਾ ਰਹੇ ਟੈਂਟਾਂ ਨੂੰ ਵੀ ਉਖਾੜਿਆ ਜਾ ਰਿਹਾ ਹੈ ਅਤੇ ਸਾਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …