ਰਿਸ਼ਵਤ ਮਾਮਲੇ ਵਿਚ ‘ਆਪ’ ਵਿਧਾਇਕ ਦੀ ਹੋਈ ਸੀ ਗਿ੍ਰਫਤਾਰੀ
ਬਠਿੰਡਾ/ਬਿੳੂਰੋ ਨਿੳੂਜ਼
ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ ਵਿਜੀਲੈਂਸ ਨੇ ਰਿਸ਼ਵਤ ਦੇ ਮਾਮਲੇ ਵਿਚ ਪਿਛਲੇ ਦਿਨੀਂ ਗਿ੍ਰਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਅਮਿਤ ਰਤਨ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵਲੋਂ ਉਸ ਨੂੰ 27 ਫਰਵਰੀ ਨੂੰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਇਸ ਦੇ ਚੱਲਦਿਆਂ ਅੱਜ 27 ਫਰਵਰੀ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਧਾਇਕ ਅਮਿਤ ਰਤਨ ਨੂੰ ਫਿਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੁਣ 2 ਮਾਰਚ ਤੱਕ ਉਸਦੇ ਰਿਮਾਂਡ ਵਿਚ ਵਾਧਾ ਕੀਤਾ ਹੈ। ਧਿਆਨ ਰਹੇ ਕਿ ‘ਆਪ’ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਮਾਮਲੇ ਵਿਚ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਕਰਨਾਲ ਤੋਂ ਗਿ੍ਰਫ਼ਤਾਰ ਕਰ ਲਿਆ ਸੀ। ਦੱਸਣਯੋਗ ਹੈ ਕਿ ਵਿਧਾਇਕ ਦੇ ਪੀਏ ਰਸ਼ਿਮ ਗਰਗ ਨੂੰ ਵੀ ਲੰਘੀ 16 ਫਰਵਰੀ ਨੂੰ ਇਕ ਸਰਪੰਚ ਕੋਲੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ ਅਤੇ ਉਸ ਸਮੇਂ ਵਿਧਾਇਕ ਅਮਿਤ ਰਤਨ ਕੋਟਫੱਤਾ ਕੋਲੋਂ ਵੀ ਲਗਭਗ 4 ਘੰਟੇ ਤੱਕ ਸਰਕਟ ਹਾਊਸ ਵਿਚ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ।