18.8 C
Toronto
Saturday, October 18, 2025
spot_img
Homeਭਾਰਤਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ

ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ

ਡੇਰਾ ਪ੍ਰੇਮੀਆਂ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਵੱਲੋਂ ਪਾਈ ਇਕ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ ਗਈ। ਇਸ ਪਟੀਸ਼ਨ ’ਚ ਡੇਰਾ ਪ੍ਰੇਮੀਆਂ ਵੱਲੋਂ ਦੋ ਡੇਰਾ ਪ੍ਰੇਮੀਆਂ ਦੇ ਕਤਲ ਦਾ ਹਵਾਲਾ ਦੇ ਮੰਗ ਕੀਤੀ ਗਈ ਸੀ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਕਰਵਾਈ ਜਾਵੇ। ਇਸ ਮੰਗ ਨੂੰ ਮੰਨਦੇ ਹੋਏ ਸੁਪਰੀਮ ਕੋਰਟ ਨੇ ਅੱਜ ਹੁਕਮ ਜਾਰੀ ਕੀਤੇ ਹਨ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਹੋਵੇਗੀ। ਬੇਅਦਬੀ ਮਾਮਲੇ ਦੇ ਆਰੋਪੀ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਮਗਰੋਂ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਧਿਆਨ ਰਹੇ ਕਿ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਵੱਖ-ਵੱਖ ਐਸਆਈਆਈਜ਼ ਵੱਲੋਂ ਜਾਂਚ ਕੀਤੀ ਜਾ ਰਹੀ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਅਤੇ ਸਿੱਖ ਜਥੇਬੰਦੀਆਂ ਦਾ ਇਸ ਸਬੰਧੀ ਕੀ ਰਿਐਕਸ਼ਨ ਹੋਵੇਗਾ। ਜਦਕਿ ਸਿੱਖ ਸੰਗਤਾਂ ਦਾ ਬੇਅਦਬੀ ਮਾਮਲੇ ਵਿਚ ਲਗਾਤਾਰ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਬਰਗਾੜੀ ਵਿਚ ਲਗਾਤਾਰ ਮੋਰਚਾ ਚੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

 

RELATED ARTICLES
POPULAR POSTS