Breaking News
Home / ਪੰਜਾਬ / 3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਇਜਲਾਸ

3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਇਜਲਾਸ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਇਜਲਾਸ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਰਾਜਪਾਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿਚ ਦਿੱਤੀ ਗਈ ਅਤੇ ਹੁਣ ਸਾਫ਼ ਹੋ ਗਿਆ ਹੈ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਜਾਵੇਗਾ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਇਜਲਾਸ ਸੱਦਣ ਦਾ ਐਲਾਨ ਕੀਤਾ ਸੀ, ਜਿਸ ਲਈ ਪੰਜਾਬ ਸਰਕਾਰ ਵੱਲੋਂ ਰਾਜਪਾਲ ਕੋਲੋਂ ਮਨਜ਼ੂਰੀ ਮੰਗੀ ਸੀ ਪ੍ਰੰਤੂ ਰਾਜਪਾਲ ਨੇ ਇਹ ਕਹਿੰਦੇ ਹੋਏ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਪੰਜਾਬ ਸਰਕਾਰ ਉਨ੍ਹਾਂ ਦੇ ਕੁੱਝ ਸਵਾਲਾਂ ਦੇ ਜਵਾਬ ਦੇਵੇ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਰਾਜਪਾਲ ਦੇ ਰਵੱਈਏ ਖਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਅਤੇ ਇਸ ਮਾਮਲੇ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਪਾਲ ਨੇ ਪੰਜਾਬ ਸਰਕਾਰ ਨੂੰ 3 ਮਾਰਚ ਨੂੰ ਬਜਟ ਇਜਲਾਸ ਸੱਦਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …