ਚੀਫ ਜਸਟਿਸ ਨੇ ਜ਼ਮਾਨਤ ਲਈ ਹਾਈਕੋਰਟ ਜਾਣ ਦੀ ਦਿੱਤੀ ਸਲਾਹ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਕੋਲੋਂ ਵੀ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਲਈ ਹਾਈਕੋਰਟ ਜਾਣ ਦੀ ਸਲਾਹ ਦਿੱਤੀ ਹੈ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ ਦੀ ਗਿ੍ਰਫਤਾਰੀ ਦੇ ਖਿਲਾਫ ਪਾਈ ਗਈ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਮਾਨਯੋਗ ਚੀਫ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਅੱਜ ਸੁਣਵਾਈ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਨਯੋਗ ਚੀਫ ਜਸਟਿਸ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਲਈ ਹਾਈਕੋਰਟ ਜਾਣਾ ਚਾਹੀਦਾ ਸੀ, ਸਿੱਧੇ ਸੁਪਰੀਮ ਕੋਰਟ ਕੋਲੋਂ ਜ਼ਮਾਨਤ ਕਿਉਂ ਮੰਗ ਰਹੇ ਹਨ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਸ ਫੈਸਲੇ ਸਬੰਧੀ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਨਿਰਦੇਸ਼ ਦਾ ਸਨਮਾਨ ਕਰਦੇ ਹਾਂ ਅਤੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਲਈ ਹੁਣ ਹਾਈਕੋਰਟ ਵਿਚ ਪਟੀਸ਼ਨ ਪਾਈ ਜਾਵੇਗੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ’ਚ ਸੀਬੀਆਈ ਨੇ ਲੰਘੇ ਐਤਵਾਰ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਸਿਸੋਦੀਆ ਹੁਣ 5 ਦਿਨ ਦੇ ਰਿਮਾਂਡ ’ਤੇ ਚੱਲ ਰਹੇ ਹਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਵਿਚ ਅਰਵਿੰਦ ਕੇਜਰੀਵਾਲ ਤੋਂ ਬਾਅਦ ਮਨੀਸ਼ ਸਿਸੋਦੀਆ ਹੀ ਵੱਡੇ ਆਗੂ ਹਨ, ਜੋ ਭਿ੍ਰਸ਼ਟਾਚਾਰ ਦੇ ਆਰੋਪਾਂ ਵਿਚ ਘਿਰੇ ਹੋਏ ਹਨ। ਇਸ ਨੂੰ ਲੈ ਕੇ ਵਿਰੋਧੀ ਸਿਆਸੀ ਪਾਰਟੀਆਂ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕ ਰਹੀਆਂ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …