Breaking News
Home / ਪੰਜਾਬ / ਪੰਜਾਬ ਸਰਕਾਰ ਨੇ ਸ਼ੁਰੂ ਕੀਤੀਆਂ ਬਜਟ ਇਜਲਾਸ ਦੀਆਂ ਤਿਆਰੀਆਂ

ਪੰਜਾਬ ਸਰਕਾਰ ਨੇ ਸ਼ੁਰੂ ਕੀਤੀਆਂ ਬਜਟ ਇਜਲਾਸ ਦੀਆਂ ਤਿਆਰੀਆਂ

ਮੰਤਰੀਆਂ ਨੇ ਸ਼ੁਰੂ ਕੀਤਾ ਮੰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਕੋਲੋਂ ਮਿਲੀ ਰਾਹਤ ਤੋਂ ਬਾਅਦ ਬਜਟ ਇਜਲਾਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਭਗਵੰਤ ਮਾਨ ਸਰਕਾਰ ਦੇ ਮੰਤਰੀ ਆਪੋ-ਆਪਣੇ ਪੱਧਰ ’ਤੇ ਬਜਟ ਸਬੰਧੀ ਮੰਥਨ ਕਰਨ ਵਿਚ ਵੀ ਜੁਟ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਬਜਟ ਇਜਲਾਸ ਆਉਂਦੀ 3 ਮਾਰਚ ਤੋਂ ਸ਼ੁਰੂ ਹੋ ਜਾਵੇਗਾ ਅਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਸੇ ਦੌਰਾਨ ਇਹ ਉਮੀਦ ਵੀ ਕੀਤੀ ਜਾ ਰਹੀ ਹੈ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਉਪਰ ਹੋਵੇਗੀ, ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਜ਼ਮ੍ਹਾਂ ਕਰਵਾਏ ਜਾਣਗੇ। ਹੁਣ ਪੰਜਾਬ ਦੀਆਂ ਮਹਿਲਾਵਾਂ ਨੂੰ ਆਸ ਹੈ ਕਿ ਇਸ ਬਜਟ ਇਜਲਾਸ ਦੌਰਾਨ ਸਰਕਾਰ ਵਲੋਂ ਇਹ ਵਾਅਦਾ ਪੂਰਾ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ 3 ਮਾਰਚ ਦੇ ਬਜਟ ਇਜਲਾਸ ਦੀ ਮਨਜੂਰੀ ਨਹੀਂ ਦਿੱਤੀ ਸੀ ਅਤੇ ਇਸਦੇ ਵਿਰੋਧ ਵਿਚ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ। ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਵਿਧਾਨ ਸਭਾ ਇਜਲਾਸ ਵਿਚ ਦੇਰੀ ਨਹੀਂ ਕੀਤੀ ਜਾ ਸਕਦੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਸੀ। ਇਸਦੇ ਚੱਲਦਿਆਂ ਹੁਣ ਰਾਜਪਾਲ ਬੀਐਲ ਪੁਰੋਹਿਤ ਨੇ ਵੀ ਪੰਜਾਬ ਸਰਕਾਰ ਨੂੰ ਬਜਟ ਇਜਲਾਸ ਬੁਲਾਉਣ ਦੀ ਮਨਜੂਰੀ ਦੇ ਦਿੱਤੀ ਹੈ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …