ਅੱਜ 1 ਮਾਰਚ ਤੋਂ 1103 ਰੁਪਏ ਦਾ ਮਿਲਣ ਲੱਗਾ ਸਿਲੰਡਰ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਯਾਨੀ 1 ਮਾਰਚ ਤੋਂ ਭਾਰਤ ਵਿਚ ਰਸੋਈ ਗੈਸ ਦੇ 14.2 ਕਿਲੋਗਰਾਮ ਵਾਲੇ ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਹੋ ਗਿਆ ਹੈ। ਇਸਦੇ ਚੱਲਦਿਆਂ ਦਿੱਲੀ ਵਿਚ ਰਸੋਈ ਗੈਸ ਸਿਲੰਡਰ ਦੀ ਕੀਮਤ 1103 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ 2022 ਨੂੰ ਵੀ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਉਧਰ ਦੂਜੇ ਪਾਸੇ 19.2 ਕਿਲੋਗਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵੀ 350 ਰੁਪਏ 50 ਪੈਸੇ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿਚ ਕਮਰਸ਼ੀਅਲ ਗੈਸ ਸਿਲੰਡਰ ਹੁਣ 2119 ਰੁਪਏ 50 ਪੈਸੇ ਦਾ ਮਿਲਣ ਲੱਗਾ ਹੈ। ਧਿਆਨ ਰਹੇ ਕਿ ਇਸ ਸਾਲ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਇਹ ਦੂਜੀ ਵਾਰ ਵਾਧਾ ਹੋਇਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜੂਨ, 2020 ਤੋਂ ਐਲ.ਪੀ.ਜੀ. ਸਿਲੰਡਰ ’ਤੇ ਜ਼ਿਆਦਾਤਰ ਲੋਕਾਂ ਨੂੰ ਸਬਸਿਡੀ ਨਹੀਂ ਮਿਲ ਰਹੀ ਹੈ। ਹੁਣ ਕੇਵਲ ਉਜਵਲਾ ਯੋਜਨਾ ਦੇ ਤਹਿਤ ਜਿਨ੍ਹਾਂ ਨੂੰ ਸਿਲੰਡਰ ਦਿੱਤੇ ਗਏ ਹਨ, ਉਨ੍ਹਾਂ ਨੂੰ ਹੀ 200 ਰੁਪਏ ਦੀ ਸਬਸਿਡੀ ਮਿਲਦੀ ਹੈ। ਇਸਦੇ ਲਈ ਸਰਕਾਰ ਕਰੀਬ 6100 ਕਰੋੜ ਰੁਪਏ ਖਰਚ ਕਰਦੀ ਹੈ। ਦਿੱਲੀ ਵਿਚ ਜੂਨ 2020 ਵਿਚ ਬਿਨਾ ਸਬਸਿਡੀ ਵਾਲਾ ਸਿਲੰਡਰ 593 ਰੁਪਏ ਵਿਚ ਮਿਲਦਾ ਸੀ, ਜੋ ਹੁਣ ਵਧ ਕੇ 1103 ਰੁਪਏ ਦਾ ਹੋ ਗਿਆ ਹੈ। ਭਾਰਤ ਦੀ ਜਨਤਾ ਨਰਿੰਦਰ ਮੋਦੀ ਸਰਕਾਰ ਮੌਕੇ ਅੱਛੇ ਦਿਨਾਂ ਦੀ ਇੰਤਜ਼ਾਰ ਕਰ ਰਹੀ ਹੈ, ਪਰ ਅੱਛੇ ਦਿਨ ਕਦੋਂ ਆਉਣਗੇ, ਇਸ ਬਾਰੇ ਅਜੇ ਤੱਕ ਕੁਝ ਨਹੀਂ ਕਿਹਾ ਜਾ ਸਕਦਾ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …