5.7 C
Toronto
Tuesday, October 28, 2025
spot_img
Homeਪੰਜਾਬਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਪੰਜਾਬ ਸਰਕਾਰ...

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਪੰਜਾਬ ਸਰਕਾਰ ਨੇ ਮੰਗੀਆਂ ਅਰਜ਼ੀਆਂ

22 ਮਾਰਚ 2023 ਤੱਕ ਭੇਜੀਆਂ ਜਾ ਸਕਦੀਆ ਹਨ ਅਰਜ਼ੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਵੀ ਪੰਜਾਬ ਸਰਕਾਰ ਨੇ ਅਰਜ਼ੀਆਂ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਨੇ ਦੱਸਿਆ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਲਈ ਅਰਜੀਆਂ ਭੇਜਣ ਦੀ ਆਖਰੀ ਤਰੀਕ 22 ਮਾਰਚ 2023 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਅਰਜ਼ੀਆਂ ’ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

 

RELATED ARTICLES
POPULAR POSTS