ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਇੰਚਾਰਜ ਕੀਤਾ ਨਿਯੁਕਤ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਪੱਤਰ ਜਾਰੀ ਕਰਕੇ ਦਿੱਤੀ ਅਤੇ ਉਨ੍ਹਾਂ ਨੂੰ ਇਹ ਪੱਤਰ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਸੌਂਪਿਆ ਹੈ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਹੇ ਸੰਤੋਖ ਚੌਧਰੀ ਦਾ ਲੰਘੇ ਦਿਨੀਂ ਦੇਹਾਂਤ ਹੋ ਗਿਆ, ਜਿਸ ਦੇ ਚਲਦਿਆਂ ਇਹ ਲੋਕ ਸਭਾ ਸੀਟ ਖਾਲੀ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਵਿਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ ਅਤੇ ਇਸ ਯਾਤਰਾ ਵਿਚ ਸ਼ਾਮਲ ਸੰਸਦ ਮੈਂਬਰ ਸੰਤੋਖ ਚੌਧਰੀ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਹਸਪਤਾਲ ਲਿਜਾਂਦੇ ਜਾਂਦੇ ਸਮੇਂ ਉਨ੍ਹਾਂ ਦਾ ਰਸਤੇ ਵਿਚ ਦੇਹਾਂਤ ਹੋ ਗਿਆ ਸੀ।
Check Also
ਸੁਖਬੀਰ ਸਿੰਘ ਬਾਦਲ ਦੇ ਪੈਰ ਦੀ ਪੀਜੀਆਈ ਚੰਡੀਗੜ੍ਹ ’ਚ ਕੀਤੀ ਗਈ ਸਰਜਰੀ
ਸੰਤੁਲਨ ਵਿਗੜਨ ਕਰਕੇ ਲੰਘੇ ਕੱਲ੍ਹ ਪੈਰ ਦੀ ਉਂਗਲ ’ਚ ਹੋਇਆ ਸੀ ਫਰੈਕਚਰ ਚੰਡੀਗੜ੍ਹ/ਬਿਊਰੋ ਨਿਊਜ਼ : …