ਕੇਜਰੀਵਾਲ ਨੇ ਦੋਵੇਂ ਨਾਮ ਮਨਜ਼ੂਰੀ ਲਈ ਐਲਜੀ ਨੂੰ ਭੇਜੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਅਸਤੀਫਾ ਦੇ ਚੁੱਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੀ ਜਗ੍ਹਾ ਕੇਜਰੀਵਾਲ ਕੈਬਨਿਟ ’ਚ ਸ਼ਾਮਲ ਹੋਣ ਵਾਲੇ ਦੋ ਮੰਤਰੀਆਂ ਦੇ ਨਾਮ ਤੈਅ ਹੋ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਮਾਰਲੇਨਾ ਅਤੇ ਸੌਰਵ ਭਾਰਦਵਾਜ ਦਾ ਨਾਮ ਐਲਜੀ ਕੋਲ ਮਨਜ਼ੂਰੀ ਲਈ ਭੇਜਿਆ ਹੈ। ਫਿਲਹਾਲ ਸਿਸੋਦੀਆ ਅਤੇ ਜੈਨ ਦੇ ਵਿਭਾਗ ਦੀ ਜ਼ਿੰਮੇਵਾਰੀ ਕੈਲਾਸ਼ ਗਹਿਲੋਤ ਅਤੇ ਰਾਜਕੁਮਾਰ ਆਨੰਦ ਕੋਲ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਦਿੱਲੀ ’ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਵੇਂ ਮੰਤਰੀ ਵੱਖ-ਵੱਖ ਮਾਮਲਿਆਂ ’ਚ ਆਰੋਪੀ ਹਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਹਨ। ਮਨੀਸ਼ ਸਿਸੋਦੀਆ ਅਤੇ ਜੈਨ ਵਲੋਂ ਉਸ ਵੇਲੇ ਅਸਤੀਫ਼ਾ ਦਿੱਤਾ ਗਿਆ ਹੈ, ਜਦੋਂ ਲੰਘੇ ਕੱਲ੍ਹ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ ਸੀ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ 5 ਦਿਨਾਂ ਦੇ ਸੀਬੀਆਈ ਦੇ ਰਿਮਾਂਡ ’ਤੇ ਚੱਲ ਰਹੇ ਹਨ। ਜਦਕਿ ਜਤਿੰਦਰ ਜੈਨ ਨੂੰ ਈਡੀ ਨੇ ਪਿਛਲੇ ਸਾਲ ਮਈ ਵਿੱਚ ਮਨੀ ਲਾਂਡਰਿੰਗ ਦੇ ਮਾਮਲੇ ’ਚ ਗਿ੍ਰਫਤਾਰ ਕੀਤਾ ਸੀ ਅਤੇ ਉਹ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …