11.1 C
Toronto
Wednesday, October 15, 2025
spot_img
Homeਭਾਰਤਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਹੋਣ ਸ਼ੁਰੂ

ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਹੋਣ ਸ਼ੁਰੂ

ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸਿੰਧੀਆ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਇਸ ਮੰਗ ਨੂੰ ਲੈ ਕੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਐੱਮ. ਸਿੰਧੀਆ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਇਸ ਮੌਕੇ ਧਾਲੀਵਾਲ ਨੇ ਅੰਮਿ੍ਰਤਸਰ ਤੇ ਮੁਹਾਲੀ ਤੋਂ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊਯਾਰਕ, ਲਾਸ ਏਂਜਲਸ, ਸ਼ਿਕਾਗੋ, ਸਿਆਟਲ ਤੇ ਸਾਂਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਪਹਿਲ ਦੇ ਅਧਾਰ ’ਤੇ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਵੱਡੀ ਗਿਣਤੀ ਯਾਤਰੀਆਂ ਨੂੰ ਸਹੂਲਤ ਮਿਲੇਗੀ। ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਸਿੰਧੀਆ ਹੋਰਾਂ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਅਤੇ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਾਲੀਵਾਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦੱਸਿਆ ਕਿ ਵੱਡੀ ਗਿਣਤੀ ਪੰਜਾਬੀ ਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓਸੀਆਈ) ਕਾਰਡ ਧਾਰਕ ਲੰਬੇ ਸਮੇਂ ਤੋਂ ਕੈਨੇਡਾ ਤੇ ਅਮਰੀਕਾ ਵਿੱਚ ਰਹਿ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅੰਮਿ੍ਰਤਸਰ ਤੇ ਮੁਹਾਲੀ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਤੇ ਅਮਰੀਕੀ ਸ਼ਹਿਰਾਂ ਨਾਲ ਸਿੱਧੀਆਂ ਹਵਾਈ ਉਡਾਣਾਂ ਰਾਹੀਂ ਜੋੜਨ ਨਾਲ ਪਰਵਾਸੀ ਪੰਜਾਬੀ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।

RELATED ARTICLES
POPULAR POSTS