ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਪੂਰੀ ਤਰ੍ਹਾਂ ਨਾਲ ਕਾਂਗਰਸ ਪਾਰਟੀ ਦੀ ਕਮਾਨ ਸੌਂਪਣ ਦੀ ਆਵਾਜ਼ ਫਿਰ ਤੋਂ ਬੁਲੰਦ ਹੋ ਗਈ ਹੈ। ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ਦਾ ਸਮਰਥਨ ਕੀਤਾ ਹੈ। ਬੈਠਕ ਵਿਚ ਏ.ਕੇ. ਐਂਟਨੀ ਨੇ ਆਖਿਆ ਕਿ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਲਈ ਰਾਹੁਲ ਗਾਂਧੀ ਲਈ ਸਭ ਤੋਂ ਚੰਗਾ ਮੌਕਾ ਹੈ। ਇਸ ‘ਤੇ ਬੈਠਕ ਵਿਚ ਸ਼ਾਮਲ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ। ਬੈਠਕ ਵਿਚ ਮੌਜੂਦ ਰਾਹੁਲ ਗਾਂਧੀ ਨੇ ਆਖਿਆ ਕਿ ਪਾਰਟੀ ਅਤੇ ਕਮੇਟੀ ਜੋ ਫੈਸਲਾ ਕਰੇਗੀ, ਮੈਂ ਉਹ ਕਰਨ ਲਈ ਤਿਆਰ ਹਾਂ। ਇਸ ਦੌਰਾਨ ਏ.ਕੇ. ਐਂਟਨੀ ਨੇ ਆਖਿਆ ਕਿ ਇਹੀ ਵਕਤ ਹੈ ਜਦੋਂ ਕਾਂਗਰਸ ਨੂੰ ਪੂਰੀ ਤਾਕਤ ਦੇ ਨਾਲ ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਲੜਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਾਰਟੀ ਦੀ ਅੱਜ ਦੀ ਬੈਠਕ ਵਿਚ ਸਿਹਤ ਠੀਕ ਨਾ ਹੋਣ ਕਾਰਨ ਮੌਜੂਦਾ ਪ੍ਰਧਾਨ ਸੋਨੀਆ ਗਾਂਧੀ ਸ਼ਿਰਕਤ ਨਹੀਂ ਕਰ ਸਕੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …