Breaking News
Home / ਪੰਜਾਬ / ‘ਆਪ’ ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜਿਆ

‘ਆਪ’ ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜਿਆ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਲੰਘੀ 23 ਫਰਵਰੀ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ
ਬਠਿੰਡਾ/ਬਿਊਰੋ ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਆਰੋਪਾਂ ’ਚ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਜ ਅਦਾਲਤ ਨੇ 16 ਮਾਰਚ ਤੱਕ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਭੇਜ ਦਿੱਤਾ ਹੈ। ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਸੁਣਵਾਈ ਦੌਰਾਨ ਅਮਿਤ ਰਤਨ ਨੂੰ ਬਠਿੰਡਾ ਜੇਲ੍ਹ ਦੀ ਬਜਾਏ ਪਟਿਆਲਾ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ। ਵਿਧਇਕ ਦੇ ਵਕੀਲ ਨੇ ਅਦਾਲਤ ਨੂੰ ਤਰਕ ਦਿੱਤਾ ਕਿ ਬਠਿੰਡਾ ਜੇਲ੍ਹ ਅਮਿਤ ਰਤਨ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜਿਸ ਦੇ ਆਧਾਰ ’ਤੇ ਅਦਾਲਤ ਨੇ ਉਸ ਨੂੰ ਪਟਿਆਲਾ ਜੇਲ੍ਹ ਵਿਚ ਭੇਜਣ ਦਾ ਹੁਕਮ ਸੁਣਾਇਆ। 23 ਫਰਵਰੀ ਨੂੰ ਗਿ੍ਰਫ਼ਤਾਰੀ ਤੋਂ ਬਾਅਦ ਵਿਧਾਇਕ ਵਿਜੀਲੈਂਸ ਰਿਮਾਂਡ ’ਤੇ ਸਨ, ਜੋ ਅੱਜ ਖ਼ਤਮ ਹੋ ਗਿਆ ਸੀ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਨਿਆਂਪਾਲਿਕਾ ’ਤੇ ਭਰੋਸਾ ਹੈ। ਧਿਆਨ ਰਹੇ ਕਿ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਦੇ ਸਰਪੰਚਚ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਮਲੇ ਵਿਚ ਵਿਧਾਇਕ ਅਮਿਤ ਰਤਨ ਨੂੰ ਲੰਘੀ 23 ਫਰਵਰੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …