Breaking News
Home / ਹਫ਼ਤਾਵਾਰੀ ਫੇਰੀ / ਕੈਨੇਡਾ ਸਰਕਾਰ ਵਲੋਂ ਸਰਕਾਰੀ ਮੋਬਾਈਲਾਂ ਤੋਂ ਟਿਕਟੌਕ ਬੰਦ ਕਰਨ ਦਾ ਐਲਾਨ

ਕੈਨੇਡਾ ਸਰਕਾਰ ਵਲੋਂ ਸਰਕਾਰੀ ਮੋਬਾਈਲਾਂ ਤੋਂ ਟਿਕਟੌਕ ਬੰਦ ਕਰਨ ਦਾ ਐਲਾਨ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੇ ਜਾਂਦੇ ਸਰਕਾਰੀ ਮੋਬਾਈਲਾਂ ਉਪਰ ਟਿਕਟੌਕ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ ਅਤੇ ਫੋਨਾਂ ‘ਚੋਂ ਐਪ ਹਟਾਈ ਜਾ ਰਹੀ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਹ ਸਰਕਾਰੀ ਜਾਣਕਾਰੀ ਸੁਰੱਖਿਅਤ ਰੱਖਣ ਦੇ ਅਧਾਰ ‘ਤੇ ਲਿਆ ਗਿਆ ਫੈਸਲਾ ਹੈ। ਸਰਕਾਰ ਦੇ ਐਲਾਨ ਤੋਂ ਬਾਅਦ ਮੁਲਾਜ਼ਮਾਂ ਅਤੇ (ਸੰਸਦ ਮੈਂਬਰ, ਮੰਤਰੀਆਂ ਸਮੇਤ, ਵਿਰੋਧੀ ਧਿਰ ਦੇ ਆਗੂਆਂ ਸਮੇਤ) ਚੁਣੇ ਹੋਏ ਨੁਮਾਇੰਦਿਆਂ ਨੇ ਟਿਕਟੌਕ ਤੋਂ ਆਪਣੇ ਖਾਤੇ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵੀਅਰ ਨੇ ਆਪਣਾ ਖਾਤਾ ਬੰਦ ਕਰਨ ਤੋਂ ਬਾਅਦ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵੀ ਆਪਣੇ ਅਕਾਊਾਟ ਬੰਦ ਕਰਨ ਦੀ ਅਪੀਲ ਕੀਤੀ। ਦੂਜੇ ਪਾਸੇ, ਅਮਰੀਕਾ ਨੇ ਵੀ ਆਪਣੀਆਂ ਸਾਰੀਆਂ ਸੰਘੀ ਏਜੰਸੀਆਂ ਨੂੰ ਸਰਕਾਰੀ ਮੋਬਾਈਲਾਂ ਤੋਂ ਟਿਕਟੌਕ ਨੂੰ ਹਟਾਉਣ ਲਈ 30 ਦਿਨ ਦਾ ਸਮਾਂ ਦਿੱਤਾ ਹੈ।

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …