Breaking News
Home / ਭਾਰਤ / ਇਮਾਨਦਾਰੀ ਦਾ ਰੌਲਾ ਪਾਉਣ ਵਾਲੇ ‘ਆਪ’ ਆਗੂ ਬੇਈਮਾਨ: ਅਸ਼ਵਨੀ ਸ਼ਰਮਾ

ਇਮਾਨਦਾਰੀ ਦਾ ਰੌਲਾ ਪਾਉਣ ਵਾਲੇ ‘ਆਪ’ ਆਗੂ ਬੇਈਮਾਨ: ਅਸ਼ਵਨੀ ਸ਼ਰਮਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਰੋਪ ਲਾਇਆ ਹੈ ਕਿ ਖ਼ੁਦ ਨੂੰ ਕੱਟੜ ਇਮਾਨਦਾਰ ਹੋਣ ਦਾ ਸਰਟੀਫਿਕੇਟ ਦੇਣ ਵਾਲੀ ਪਾਰਟੀ ਦੇ ਆਗੂ ਬੇਈਮਾਨ ਸਾਬਤ ਹੋ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਤੇ ਹੁਣ ਜਦੋਂ ਸੀਬੀਆਈ ਨੇ ਪੰਜ ਮਹੀਨੇ ਦੀ ਜਾਂਚ ਮਗਰੋਂ ਸਬੂਤਾਂ ਦੇ ਆਧਾਰ ‘ਤੇ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ‘ਆਪ’ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਦਾ ਭ੍ਰਿਸ਼ਟ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ ਤੇ ਸਾਬਤ ਹੋ ਗਿਆ ਹੈ ਕਿ ਇਮਾਨਦਾਰੀ ਦਾ ਚੋਲਾ ਪਾਉਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਭ੍ਰਿਸ਼ਟ ਹਨ।

 

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …