ਅੰਮ੍ਰਿਤਸਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵਲੋਂ ਜ਼ਿਲ੍ਹਾ ਨਾਰੋਵਾਲ ਤੋਂ ਸੂਬਾਈ ਅਸੈਂਬਲੀ ਮੈਂਬਰ (ਐਮ.ਪੀ.ਏ.) ਰਮੇਸ਼ ਸਿੰਘ ਅਰੋੜਾ ਨੂੰ ਕਰਤਾਰਪੁਰ ਲਾਂਘੇ ਲਈ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਲਹਿੰਦੇ ਪੰਜਾਬ ਦੀ ਸੂਬਾਈ ਅਸੈਂਬਲੀ ‘ਚ ਪਿਛਲੇ ਕਈ ਸਾਲਾਂ ਤੋਂ ਸਿੱਖ ਆਨੰਦ ਕਾਰਜ ਐਕਟ ਲਾਗੂ ਕਰਵਾਉਣ ਲਈ ਜੱਦੋ-ਜਹਿਦ ਕਰਦੇ ਆ ਰਹੇ ਰਮੇਸ਼ ਸਿੰਘ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਦੇ ਕੇਂਦਰੀ ਜਨਰਲ ਸਕੱਤਰ ਵੀ ਹਨ ਉਨ੍ਹਾਂ ਦਾ ਇਕ ਭਰਾ ਇੰਦਰਜੀਤ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ, ਦੂਜਾ ਭਰਾ ਗਿਆਨੀ ਗੋਬਿੰਦ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਹੈੱਡ ਗ੍ਰੰਥੀ ਅਤੇ ਤੀਜਾ ਭਰਾ ਦੀਪਕ ਸਿੰਘ ਪਾਕਿ ਦੇ ਸਿੱਖ ਗੁਰਧਾਮਾਂ ਦੇ ਪ੍ਰਚਾਰ ਪ੍ਰਸਾਰ ਲਈ ਸੇਵਾਵਾਂ ਨਿਭਾਅ ਰਿਹਾ ਹੈ ਦੱਸਿਆ ਜਾ ਰਿਹਾ ਹੈ।
ਰਮੇਸ਼ ਸਿੰਘ ਅਰੋੜਾ ਦੀ ਨਿਯੁਕਤੀ ਦੇ ਜਾਰੀ ਕੀਤੇ ਨੋਟੀਫਿਕੇਸ਼ਨ ‘ਚ ਲਿਖਿਆ ਗਿਆ ਹੈ ਕਿ ਉਹ ਇਸ ਅਹੁਦੇ ਉਤੇ ‘ਆਨਰੇਰੀ’ ਹੈਸੀਅਤ ਨਾਲ ਸੇਵਾ ਕਰਨਗੇ।