ਕਿਹਾ, ਕਾਂਗਰਸ ‘ਚ ਸ਼ਾਮਲ ਹੋਏ ਅਕਾਲੀਆਂ ਨੂੰ ਨਹੀਂ ਮਿਲਣੀਆਂ ਚਾਹੀਦੀਆਂ ਟਿਕਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਦੀ ‘ਅਕਾਲੀ ਸ਼ਾਮਲ ਕਰੋ’ ਨੀਤੀ ਖ਼ਿਲਾਫ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ “ਕਾਂਗਰਸ ਵਿਚ ਸ਼ਾਮਲ ਹੋਏ ਅਕਾਲੀਆਂ ਨੂੰ ਟਿਕਟਾਂ ਨਹੀਂ ਮਿਲਣੀਆਂ ਚਾਹੀਦੀਆਂ। ਕਾਂਗਰਸ ਦੀਆਂ ਟਿਕਟਾਂ ਟਕਸਾਲੀ ਕਾਂਗਰਸੀਆਂ ਨੂੰ ਹੀ ਮਿਲਣੀਆਂ ਚਾਹੀਦੀਆਂ ਹਨ। ਮੈਂ ਹਰ ਮੀਟਿੰਗ ਵਿਚ ਇਸ ਦੀ ਠੋਕ ਕੇ ਪੈਰਵੀ ਕਰਾਂਗਾ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਕੈਪਟਨ ਨੇ ਇੰਦਰਬੀਰ ਬੁਲਾਰੀਆ, ਉਪਕਾਰ ਸੰਧੂ ਤੇ ਵਰਿੰਦਰ ਬਾਜਵਾ ਜਿਹੇ ਸੀਨੀਅਰ ਅਕਾਲੀ ਲੀਡਰ ਪਾਰਟੀ ਵਿਚ ਸ਼ਾਮਲ ਕੀਤੇ ਹਨ ਤੇ ਇਨ੍ਹਾਂ ਨੂੂੰ ਟਿਕਟ ਮਿਲਣ ਦੇ ਅਸਾਰ ਵੀ ਹਨ।
ਬਾਜਵਾ ਨੇ ਕਿਹਾ, “ਮੈਂ ਕਾਂਗਰਸ ਦੇ ਜੈਪੁਰ ਮਤੇ ਦੀ ਪ੍ਰੋੜਤਾ ਕਰਦਾ ਹੋਇਆ ਕਹਿੰਦਾ ਹਾਂ ਕਿ ਟਕਸਾਲੀ ਕਾਂਗਰਸੀਆਂ ਨੂੰ ਸੀਟਾਂ ਦੇਣੀਆਂ ਚਾਹੀਦੀਆਂ ਹਨ। ਕੈਪਟਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਦਾ ਫੈਸਲਾ ਉੱਚ ਲੀਡਰਸ਼ਿਪ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਨਾ ਕਿਸੇ ਦੇ ਨਾਂ ਦੀ ਸਿਫਾਰਸ਼ ਕੀਤੀ ਹੈ ਤੇ ਨਾ ਹੀ ਕਿਸੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਕਾਂਗਰਸ ਨੰਬਰ ਵਨ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …