Breaking News
Home / ਪੰਜਾਬ / ‘ਆਪ’ ਵੱਲੋਂ ਸੁਪਰੀਮ ਕੋਰਟ ਦਾ ਫੈਸਲਾ ਪੰਜਾਬੀਆਂ ਦੀ ਜਿੱਤ ਕਰਾਰ

‘ਆਪ’ ਵੱਲੋਂ ਸੁਪਰੀਮ ਕੋਰਟ ਦਾ ਫੈਸਲਾ ਪੰਜਾਬੀਆਂ ਦੀ ਜਿੱਤ ਕਰਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਨੂੰ ਸੱਦਣ ਲਈ ਪ੍ਰਵਾਨਗੀ ਦੇਣ ‘ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ, ਜਿਸ ਨੂੰ ਰਾਜਪਾਲ ਨੇ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਲੋਕਤੰਤਰ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਜਿੱਤ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਰਾਜ ਭਵਨ ਦੀ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗਵਰਨਰ ਹਾਊਸ ਨੂੰ ਭਾਜਪਾ ਦਾ ਸਿਆਸੀ ਘਰ ਨਾ ਬਣਾਉਣ, ਸਗੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੂਬਾ ਸਰਕਾਰ ਦਾ ਸਾਥ ਦੇਣ।’ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਰਾਜਪਾਲ ਨੂੰ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ਅਨੁਸਾਰ ਕੰਮ ਕਰਨਾ ਹੁੰਦਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਤਿੰਨ ਕਰੋੜ ਪੰਜਾਬੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲੰਬੇ ਸਮੇਂ ਤੋਂ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰਦੇ ਆ ਰਹੇ ਹਨ।

 

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …