22.6 C
Toronto
Friday, April 3, 2026
spot_img
Homeਪੰਜਾਬ30 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਜਾਵੇਗਾ ਸਿੰਗਾਪੁਰ

30 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਜਾਵੇਗਾ ਸਿੰਗਾਪੁਰ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਦੂਜੀ ਵਾਰ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ ਸਿੰਗਾਪੁਰ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਅਤੇ ਉਨ੍ਹਾਂ ਟਵੀਟ ‘ਚ ਕਿਹਾ ਕਿ ਪੰਜਾਬ ਦੀ ਸਿੱਖਿਆ ਨੂੰ ਬੇਹਤਰ ਬਣਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਜੋ ਸੁਪਨਾ ਹੈ, ਉਸ ਨੂੰ ਹਰ ਹਾਲਤ ਵਿਚ ਸਾਕਾਰ ਕੀਤਾ ਜਾਵੇਗਾ। ਜਿਸ ਦੇ ਚਲਦਿਆਂ ਪੰਜਾਬ ਦੇ ਸਕੂਲਾਂ ਦੇ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਜਾ ਰਿਹਾ ਹੈ। 30 ਪ੍ਰਿੰਸੀਪਲਾਂ ਦਾ ਇਹ ਗਰੁੱਪ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ‘ਚ ਵਿਦੇਸ਼ੀ ਸਿਖਲਾਈ ਲਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 36 ਪ੍ਰਿੰਸੀਪਲਾਂ ਦਾ ਗਰੁੱਪ ਸਿੰਗਾਪੁਰ ਭੇਜਿਆ ਗਿਆ ਸੀ। ਜਿਨ੍ਹਾਂ ਨੇ 6 ਫਰਵਰੀ ਤੋਂ 10 ਫਰਵਰੀ ਤੱਕ ਸਿੰਗਾਪੁਰ ਦੇ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ‘ਚ ਹਿੱਸਾ ਲਿਆ ਅਤੇ ਇਹ ਪ੍ਰਿੰਸੀਪਲ 11 ਫਰਵਰੀ ਨੂੰ ਵਾਪਸ ਪੰਜਾਬ ਪਰਤੇ ਸਨ।

RELATED ARTICLES
POPULAR POSTS