13.9 C
Toronto
Tuesday, October 6, 2026
spot_img
Homeਪੰਜਾਬਦਿੱਲੀ ਵਿੱਚ ਛਾਏ ਧੂੰਏ ਸਬੰਧੀ ਪੰਜਾਬ 'ਚ ਸਿਆਸਤ

ਦਿੱਲੀ ਵਿੱਚ ਛਾਏ ਧੂੰਏ ਸਬੰਧੀ ਪੰਜਾਬ ‘ਚ ਸਿਆਸਤ

ਦਿੱਲੀ ਵਿੱਚ ਛਾਏ ਧੂੰਏ ਸਬੰਧੀ ਪੰਜਾਬ ‘ਚ ਸਿਆਸਤਪ੍ਰਕਾਸ਼ ਸਿੰਘ ਬਾਦਲ ਨੇ ਧੂੰਏਂ ਲਈ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ
ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਦਿੱਲੀ ਵਿੱਚ ਛਾਏ ਧੂੰਏਂ ਉੱਤੇ ਵੀ ਸਿਆਸਤ ਭਾਰੂ ਹੋ ਗਈ ਹੈ। ਭਾਵੇਂ ਦਿੱਲੀ ਸਰਕਾਰ ਰਾਜਧਾਨੀ ਦੀ ਹਵਾ ਨੂੰ ਜ਼ਹਿਰੀਲਾ ਕਰਨ ਲਈ ਹਰਿਆਣਾ ਤੇ ਪੰਜਾਬ ਨੂੰ ਜ਼ਿੰਮੇਵਾਰ ਦੱਸ ਰਹੀ ਹੋਵੇ ਪਰ ਪੰਜਾਬ ਸਰਕਾਰ ਦਾ ਕਹਿਣਾ ਹੈ ਸੂਬੇ ਨੂੰ ਬਦਨਾਮ ਕਰਨ ਲਈ ਕੋਸ਼ਿਸ਼ ਹੋ ਰਹੀ ਹੈ। ਮੁੱਖ ਮੰਤਰੀ ਬਾਦਲ ਨੇ ਧੂੰਏਂ ਲਈ ਦਿੱਲੀ ਸਰਕਾਰ ਨੂੰ ਹੀ ਜ਼ਿੰਮੇਵਾਰ ਦੱਸਿਆ।
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ‘ਚ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਆਖਿਆ ਦਿੱਲੀ ਦੇ ਧੂੰਏਂ ਨਾਲ ਪੰਜਾਬ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਆਖਿਆ ਕਿ ਪੰਜਾਬ ਨੇ ਕਦੇ ਵੀ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਨੇ ਨਾਲ ਹੀ ਆਖਿਆ ਕਿ ਜੇਕਰ ਕੋਈ ਪਰਾਲੀ ਨੂੰ ਅੱਗ ਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਦੂਜੇ ਪਾਸੇ ਹਲਕੇ ਦੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਉੱਤੇ ਦੋਸ਼ ਲਾਇਆ ਕਿ ਉਹ ਸਰਕਾਰੀ ਪ੍ਰੋਗਰਾਮਾਂ ਨੂੰ ਨਿੱਜੀ ਫ਼ਾਇਦੇ ਲਈ ਵਰਤ ਰਹੇ ਹਨ।

RELATED ARTICLES
POPULAR POSTS