17 C
Toronto
Wednesday, September 17, 2025
spot_img
Homeਪੰਜਾਬਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ...

ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ ਸਜ਼ਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਇਸਦੇ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਡੀਐਸਪੀ ਸੇਖੋਂ ਵਲੋਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ਦਾ ਹਾਈਕੋਰਟ ਨੇ ਖੁਦ ਨੋਟਿਸ ਲਿਆ ਹੈ। ਇਸ ਵੀਡੀਓ ਵਿਚ ਡੀਐਸਪੀ ਸੇਖੋਂ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ ‘ਤੇ ‘ਨਿੱਜੀ ਆਰੋਪ’ ਲਗਾਏ ਸਨ। ਦਰਅਸਲ ਸੇਖੋਂ ਨੇ ਹਾਈਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਣੇ ਹੋਰ ਵੀ ਕਈ ਆਰੋਪ ਲਗਾਏ ਸਨ।ਇਸਦੇ ਨਾਲ ਹੀ ਸੇਖੋਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੇ ਅਰੋਪ ਵੀ ਲੱਗੇ ਹਨ।

 

RELATED ARTICLES
POPULAR POSTS