ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਸਰਕਾਰ ਸੂਬੇ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮਸਲਿਆਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਤੇ ਪੰਜਾਬ ਦੀ ਭਲਾਈ ਲਈ ਕੋਈ ਵੀ ਅਹਿਮ ਕਦਮ ਚੁੱਕਣ ਤੋਂ ਪਿੱਛੇ ਹਟਦੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਹਿਸਾਬ ਨਾਲ ਮੌਜੂਦਾ ਸਰਕਾਰ ਕੰਮ ਕਰ ਰਹੀ ਹੈ, ਉਸ ਢੰਗ ਨਾਲ ਕਦੇ ਵੀ ਕੋਈ ਸਰਕਾਰ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਇਹੋ ਜਿਹੇ ਹਾਲਾਤ ਵਿੱਚ ਕੇਂਦਰ ਸਰਕਾਰ ਨੂੰ ਦਖਲ ਦੇਣਾ ਚਾਹੀਦਾ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …