22.9 C
Toronto
Thursday, September 17, 2026
spot_img
Homeਪੰਜਾਬਹਾਈਕੋਰਟ ਨੇ ਸਰਬੱਤ ਖਾਲਸਾ ਸਬੰਧੀ ਪੰਜਾਬ ਸਰਕਾਰ ਨੂੰ ਕੀਤਾ ਤਲਬ

ਹਾਈਕੋਰਟ ਨੇ ਸਰਬੱਤ ਖਾਲਸਾ ਸਬੰਧੀ ਪੰਜਾਬ ਸਰਕਾਰ ਨੂੰ ਕੀਤਾ ਤਲਬ

ਹਾਈਕੋਰਟ ਨੇ ਸਰਬੱਤ ਖਾਲਸਾ ਸਬੰਧੀ ਪੰਜਾਬ ਸਰਕਾਰ ਨੂੰ ਕੀਤਾ ਤਲਬਸਰਕਾਰ ਆਪਣਾ ਪੱਖ ਸਪੱਸ਼ਟ ਕਰੇ, ਭਲਕੇ ਫਿਰ ਹੋਵੇਗੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
10 ਨਵੰਬਰ ਨੂੰ ਸਰਬੱਤ ਖਾਲਸਾ ਦੇ ਇਕੱਠ ਲਈ ਥਾਂ ਦੀ ਮਨਜ਼ੂਰੀ ਲਈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਕਿ ਥਾਂ ਦੀ ਮਨਜ਼ੂਰੀ ਨਾ ਦੇਣ ਸਬੰਧੀ ਆਪਣਾ ਪੱਖ ਸਪਸ਼ਟ ਕਰੇ। ਜਵਾਬ ਦੇਣ ਲਈ ਸਰਕਾਰ ਕੋਲ ਕੱਲ੍ਹ ਤੱਕ ਦਾ ਸਮਾਂ ਹੈ। ਭਲਕੇ ਮੰਗਲਵਾਰ ਨੂੰ ਮੁੜ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ।
ਸਰਬੱਤ ਖਾਲਸਾ ਦੇ ਪ੍ਰਬੰਧਕ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕੋਰਟ ਦਾ ਫੈਸਲਾ ਆਪਣੇ ਹੱਕ ਵਿੱਚ ਆਉਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਸਾਫ ਕੀਤਾ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਤਾਨਾਸ਼ਾਹ ਰਵੱਈਆ ਅਪਣਾ ਲਵੇ ਪਰ ਸਰਬੱਤ ਖਾਲਸਾ ਹਰ ਹਾਲ ਵਿੱਚ ਹੋ ਕੇ ਰਹੇਗਾ। ਫਿਲਹਾਲ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ‘ਸਰਬੱਤ ਖਾਲਸਾ’ ਦੇ ਇਕੱਠ ਲਈ ਥਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਤਰਕ ਦਿੱਤਾ ਕਿ ਅਮਨ-ਕਾਨੂੰਨ ਤੇ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਸਰਬੱਤ ਖਾਲਸਾ ਤਲਵੰਡੀ ਸਾਬੋ ਵਿਖੇ ਹੋ ਰਿਹਾ ਹੈ।

RELATED ARTICLES
POPULAR POSTS